ਮਾਉਟ ਲਿਟਰਾ ਜੀ ਸਕੂਲ ਵਿਖੇ ਮਨਾਇਆ ਦੁਸ਼ਹਿਰਾ ਸਮਾਗਮ

ਮੋਗਾ, 29 ਸਤੰਬਰ (ਜਸ਼ਨ)-ਸਥਾਨਕ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਦੁਸ਼ਹਿਰਾ ਸਮਾਗਮ ਬੜੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪ੍ਰਭੂ ਸ਼੍ਰੀਰਾਮ ਦੀ ਜੀਵਨ ਲੀਲਾਵਾਂ ਤੇ ਅਧਾਰਿਤ ਸੁੰਦਰ-ਸੁੰਦਰ ਝਾਂਕੀਆਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਵਿਚ ਬਣਾਏ ਗਏ ਰਾਵਨ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਸਾੜਿਆ ਗਿਆ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਦੁਸ਼ਹਿਰਾ ਤਿਉਹਾਰ ਦਸ ਪ੍ਰਕਾਰ ਦੇ ਪਾਪ ਕੰਮ, ਕ੍ਰੋਧ, ਲੋਭ, ਮੋਹ, ਮਤਸਰ, ਅਹੰਕਾਰ, ਆਲਸ ਅਤੇ ਚੋਰੀ ਅਜਿਹੇ ਔਗੁਣਾਂ ਨੂੰ ਛੱਡਣ ਲਈ ਸਾਨੂੰ ਪ੍ਰੇਰਿਤ ਕਰਦਾ ਹੈ। ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੇ ਮਰਿਆਦਾ ਪ੍ਰਸ਼ੋਤਮ ਭਗਵਾਨ ਸ਼੍ਰੀ ਰਾਮ ਜੀ ਦੀ ਜੀਵਨੀ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਹਨਾਂ ਵਿਦਿਆਰਥੀਆਂ ਨੂੰ ਸੱਚਾਈ ਦੇ ਰਸਤੇ ਦਾ ਅਨੁਸਰਨ ਕਰਨ ਲਈ ਪ੍ਰੇਰਿਤ ਕੀਤਾ। ਇਸ਼ ਸਮਾਗਮ ਵਿਚ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।