ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਵੱਲੋਂ ਲੋਕਾਂ ਨੂੰ ਦੁਸ਼ਹਿਰੇ ਅਤੇ ਦੁਰਗਾ ਅਸ਼ਟਮੀ ਦੀ ਵਧਾਈ
ਮੋਗਾ,29 ਸਤੰਬਰ(ਜਸ਼ਨ)- ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਵੱਲੋਂ ਦੁਸ਼ਹਿਰੇ ਅਤੇ ਦੁਰਗਾ ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਵਿਚਾਰ ਸਾਂਝੇ ਕਰਦਿਆਂ ਵਿਨੋਦ ਬਾਂਸਲ ਨੇ ਆਖਿਆ ਕਿ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ ਜਾਣ ਵਾਲਾ ਪਰਵ ਹੈ। ਉਹਨਾਂ ਆਖਿਆ ਕਿ ਇਹ ਤਿਉਹਾਰ ਸ਼ਾਂਤੀ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਤਿਉਹਾਰਾਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਪੁਰਾਣੀਆਂ ਰਵਾਇਤਾਂ ਮੁਤਾਬਕ ਬਦੀ ’ਤੇੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਉਣਾ ਚਾਹੀਦਾ ਹੈ । ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੈਤਿਕ ਕਦਰਾਂ ਕੀਮਤਾਂ ਨੂੰ ਆਪਣੇ ਰੋਜ਼ਾਨਾਂ ਜੀਵਨ ਦਾ ਅਹਿਮ ਅੰਗ ਸਮਝਣ ਤਾਂ ਕਿ ਉਹਨਾਂ ਨੂੰ ਸਮਾਜ ਵਿਚ ਵਿਚਰਦਿਆਂ ਮਾਣ ਯਸ਼ ਦੀ ਪ੍ਰਾਪਤੀ ਹੋ ਸਕੇ।