ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਵਿਰੋਧੀ ਉਮੀਦਵਾਰਾਂ ਤੋਂ ਵੱਡੇ ਫਰਕ ਨਾਲ ਜਿੱਤਣਗੇ-ਪਰਮਪਾਲ ਸਿੰਘ ਚੁੱਘਾ

ਧਰਮਕੋਟ , 29ਸਤੰਬਰ (ਜਸ਼ਨ):- ਜਿੰਮਨੀ ਚੋਣ ਵਿਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਵਿਰੋਧੀ ਉਮੀਦਵਾਰਾਂ ਤੋਂ ਵੱਡੇ ਫਰਕ ਨਾਲ ਜਿੱਤਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਧਰਮਕੋਟ ਦੇ ਯੂਥ ਪ੍ਰਧਾਨ ਪਰਮਪਾਲ ਸਿੰਘ ਚੁੱਘਾ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਵਿਸੇਸ਼ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦਾਸਪੁਰ ਦੇ ਵੱਖ ਵੱਖ ਖੇਤਰਾਂ ਵਿਚ ਸਲਾਰੀਆਂ ਦੀਆਂ ਚੋਣ ਰੈਲੀਆਂ ਵਿਚ ਜਨਤਾ ਦੀ ਵੱਡੀ ਸਪੋਰਟ ਸਾਫ ਨਜਰ ਆ ਰਹੀ ਹੈ। ਉਹਨਾਂ ਕਿਹਾ ਕਿ ਸਲਾਰੀਆਂ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ, ਜਿਸ ਦੇ ਹੱਕ ਵਿਚ ਭੁਗਤਨ ਲਈ ਗੁਰਦਾਸਪੁਰ ਦੇ ਲੋਕ ਤਿਆਰ ਬਰ ਤਿਆਰ ਹਨ। ਇਸ ਮੌਕੇ ਉਹਨਾਂ ਨਾਲ ਸਰਪੰਚ ਜਗਜੀਵਨ ਸਿੰਘ ਲੁਹਾਰਾ, ਸਾਬਕਾ ਪ੍ਰਧਾਨ ਨਗਰ ਕੌਸਲ ਗੁਰਮੇਲ ਸਿੰਘ ਸਿੱਧੂ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤਾ,  ਲਖਜਿੰਦਰ ਸਿੰਘ ਸਾਬਕਾ ਐਮ ਸੀ, ਪਰਮਜੀਤ ਸਿੰਘ ਗੋਲੂ ਲੋਹਗੜ, ਮਨਜਿੰਦਰ ਸਿੰਘ ਇੰਦਰਗੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਕਾਲੀ ਆਗੂ ਹਾਜਰ ਸਨ।