ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਦੁਸਹਿਰੇ ਮੌਕੇ ਮੋਗਾ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਮੋਗਾ,30 ਸਤੰਬਰ (ਜਸ਼ਨ)- ਜ਼ਿਲਾ ਕਾਂਗਰਸ ਦੇ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਦੁਸਹਿਰੇ ਦੇ ਪਵਿੱਤਰ ਮੌਕੇ ’ਤੇ ਮੋਗਾ ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਭਾਰਤ ਚਾਹੇ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ ਪਰ ਸਾਡੀ ਸੱਭਿਅਤਾ ਸਾਨੂੰ ਆਪਸੀ ਮਿਲਵਰਤਨ ਨਾਲ ਰਹਿਣ ਦੀ ਸਿੱਖਿਆ ਦਿੰਦੀ ਹੈ ਸੋ ਅਜਿਹੇ ਸੰਸਿਤਕ ਤਿਓਹਾਰ ਸਾਨੂੰ ਰਲਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਕਿ ਅਸੀਂ ਆਪਸੀ ਸਦਭਾਵਨਾਂ ਦਾ ਸੰਦੇਸ਼ ਆਪਣੀਆਂ ਆਉਣ ਵਾਲੀਆਂ ਪੀੜੀਆਂ ਤੱਕ ਪੁੱਜਦਾ ਕਰ ਸਕੀਏ। ਉਹਨਾਂ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਦੁਸਹਿਰਾ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਜੋ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦਾ ਹੈ ।  ਕਰਨਲ ਬਾਬੂ ਸਿੰਘ ਨੇ ਲੋਕਾਂ ਨੂੰ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਰੀਤਾਂ ਅਨੁਸਾਰ ਮਿਲ-ਜੁਲ ਕੇ ਮਨਾਉਣ ਦੀ ਅਪੀਲ ਕੀਤੀ ।