ਪ੍ਰਦੇਸ਼ ਸਕੱਤਰ ਰਵੀ ਗਰੇਵਾਲ ਨੇ ਸਮੂਹ ਪੰਜਾਬੀਆਂ ਨੂੰ ਦੁਸਹਿਰੇ ਦੀਆਂ ਦਿੱਤੀਆਂ ਵਧਾਈਆਂ
ਮੋਗਾ,30 ਸਤੰਬਰ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਰਵਿੰਦਰ ਸਿੰਘ ਐਡਵੋਕੇਟ ਰਵੀ ਗਰੇਵਾਲ ਨੇ ਸਮੂਹ ਪੰਜਾਬੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਭਾਰਤੀ ਸੰਸਿਤੀ ਵਿਚ ਕਿਸੇ ਨੂੰ ਦਿੱਤੇ ਵਚਨ ਦੀ ਪਾਲਣੀ ਕਰਨੀ ਬਹੁਤ ਵੱਡੀ ਗੱਲ ਮੰਨੀ ਜਾਂਦੀ ਹੈ ਅਤੇ ਭਗਵਾਨ ਰਾਮ ਚੰਦਰ ਨੇ ਆਪਣੇ ਸਮੁੱਚੇ ਜੀਵਨ ਵਿਚ ਹਰ ਵਚਨ ’ਤੇ ਪਹਿਰਾ ਦਿੰਦਿਆਂ ਭਾਰਤੀ ਸੰਸਿਤੀ ਵਿਚ ਨਵਾਂ ਇਤਿਹਾਸ ਸਿਰਜਿਆ। ਉਨਾਂ ਆਖਿਆ ਕਿ ਅਜੋਕੇ ਜੀਵਨ ਵਿਚ ਅਸੀਂ ਵਾਅਦਿਆਂ ਅਤੇ ਦਾਅਵਿਆਂ ਦੇ ਅੰਬਾਰ ਰੋਜ਼ ਹੀ ਲਗਾਏ ਜਾਂਦੇ ਹਾਂ, ਪਰ ਸਮਾਜ ਵਿਚ ਵਿਚਰਦਿਆਂ ਮਨੁੱਖਤਾ ਦੀ ਸੇਵਾ ਲਈ ਸਾਨੂੰ ਭਗਵਾਨ ਰਾਮ ਦੇ ਆਦਰਸ਼ਾਂ ’ਤੇ ਚੱਲ ਕੇ ਦੇਸ਼ ਅਤੇ ਸਮਾਜ ਪ੍ਰਤੀ ਆਪਣੇ ਫਰਜਾਂ ਦੀ ਪੂਰਤੀ ਕਰਨੀ ਚਾਹੀਦੀ ਹੈ। ਉਨਾਂ ਆਖਿਆ ਕਿ ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਦੇ ਨਾਲ ਨਾਲ ਲੋਕ ਭਲਾਈ ਦੀਆਂ ਸਕੀਮਾਂ ਚਲਾ ਕੇ ਸੂਬੇ ਨੂੰ ਮੁੜ ਤੋਂ ਤਰੱਕੀ ਦੇ ਰਾਹ ’ਤੇ ਲਿਜਾਣ ਵਿਚ ਸਫਲ ਹੋ ਰਹੀ ਹੈ, ਪਰ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਭਿ੍ਰਸ਼ਟਾਚਾਰ, ਅੱਤਵਾਦ ਅਤੇ ਜਾਤੀਵਾਦ ਆਦਿ ਰਾਵਣ ਰੂਪੀ ਦੁਸ਼ਮਣਾਂ ਦਾ ਨਾਸ਼ ਕਰਨ ਲਈ ਹਰ ਪਲ ਤਤਪਰ ਰਹੀਏ।