ਵਿਧਾਇਕ ਮਨਜੀਤ ਬਿਲਾਸਪੁਰ ਨੇ ਪੰਜਾਬੀਆਂ ਨੂੰ ਦੁਸਹਿਰੇ ਦੀਆਂ ਦਿੱਤੀਆਂ ਵਧਾਈਆਂ
ਮੋਗਾ,30 ਸਤੰਬਰ (ਜਸ਼ਨ)-ਮੋਗਾ ਦੇ ਵਿਧਾਨ ਸਭਾ ਹਲਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਪੰਜਾਬੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਇਹ ਪਵਿੱਤਰ ਤਿਉਹਾਰ ਆਪਸੀ ਮਿਲਵਰਤਨ ਅਤੇ ਭਾਈਚਾਰੇ ਦੀ ਭਾਵਨਾ ਦਾ ਪ੍ਰਤੀਕ ਹੈ। ਉਨਾਂ ਨੇ ‘ਸਾਡਾ ਮੋਗਾ ਡਾਟ ਕਾਮ’ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਬੇਸ਼ੱਕ ਭਗਵਾਨ ਰਾਮ ਵੱਲੋਂ ਬੁਰਾਈ ਦੇ ਪ੍ਰਤੀਕ ਰਾਵਣ ਤੇ ਜਿੱਤ ਪ੍ਰਾਪਤ ਕਰਨ ਦੀ ਖੁਸ਼ੀ ਵਜੋਂ ਇਹ ਤਿਉਹਾਰ ਮਨਾਇਆ ਜਾਂਦਾ ਹੈ, ਪਰ ਅਜੋਕੇ ਸਮੇਂ ਵਿਚ ਆਮ ਆਦਮੀ ਇਹੀ ਮਹਿਸੂਸ ਕਰਦਾ ਹੈ ਕਿ ਅਜੇ ਵੀ ਭਿ੍ਰਸ਼ਟਾਚਾਰ, ਸ਼ੋਸਣ, ਬੇਰੋਜ਼ਗਾਰੀ, ਨਸ਼ਾਖੋਰੀ ਅਤੇ ਸਵਾਰਥ ਰੂਪੀ ਰਾਵਣ ਨੂੰ ਮਾਰਨ ਲਈ ਲੰਬਾ ਸੰਘਰਸ਼ ਕਰਨ ਦੀ ਲੋੜ ਹੈ। ਉਨਾਂ ਆਖਿਆ ਕਿ ਸਰਕਾਰਾਂ ਨੂੰ ਸਮਾਜਿਕ ਬੁਰਾਈਆਂ ਖਤਮ ਕਰਨ ਲਈ ਲੋਕਾਂ ਨੂੰ ਅਗਵਾਈ ਦੇਣੀ ਚਾਹੀਦੀ ਹੈ ਤਾਂ ਕਿ ਰਾਮ ਰਾਜ ਵਰਗਾ ਰਾਜ ਮੁੜ ਤੋਂ ਸਥਾਪਤ ਕੀਤਾ ਜਾ ਸਕੇ।