ਦੁਸਹਿਰੇ ਮੌਕੇ ਸਾਨੂੰ ਭਰੂਣ ਹੱਤਿਆ, ਨਸ਼ਾ ਖੋਰੀ ਅਤੇ ਭਿ੍ਰਸ਼ਟਾਚਾਰ ਆਦਿ ਸਮਾਜਿਕ ਬੁਰਾਈਆਂ ਖਿਲਾਫ ਲੜਨ ਦਾ ਅਹਿਦ ਲੈਣਾ ਚਾਹੀਦੈ:ਐਡਵੋਕੇਟ ਰਮੇਸ਼ ਗਰੋਵਰ

ਮੋਗਾ,30 ਸਤੰਬਰ (ਜਸ਼ਨ) -: ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਐਡਵੋਕੇਟ ਰਮੇਸ਼ ਗਰੋਵਰ ਨੇ ਮੋਗਾ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈ ਦਿੰਦਿਆਂ ਆਖਿਆ ਕਿ ਇਹ ਤਿਉਹਾਰ ਸਾਂਝੇ ਤੌਰ ‘ਤੇ ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ ਅਤੇ ਅਮੀਰ ਭਾਰਤੀ ਸੰਸਿਤੀ ਦੀ ਮਹਾਨ ਵਿਰਾਸਤ ਆਪਣੇ ਅੰਦਰ ਸਮੋਈ ਬੈਠਾ ਹੈ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ ਅਤੇ ਭਾਰਤੀ ਲੋਕਤੰਤਰ ਦੀ ਮਹਾਨਤਾ ਵੀ ਇਸੇ ਗੱਲ ਵਿਚ ਹੈ ਕਿ ਭਗਵਾਨ ਰਾਮ ਵੱਲੋਂ ਸਥਾਪਤ ਕੀਤੇ ਰਾਮ ਰਾਜ ਵਾਂਗ ਅਜੋਕੇ ਸਮੇਂ ਵਿਚ  ਦੁਸਹਿਰੇ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਸਾਨੂੰ ਭਰੂਣ ਹੱਤਿਆ, ਨਸ਼ਾ ਖੋਰੀ ਅਤੇ ਭਿ੍ਰਸ਼ਟਾਚਾਰ ਆਦਿ ਸਮਾਜਿਕ ਬੁਰਾਈਆਂ ਖਿਲਾਫ ਲੜਨ ਦਾ ਅਹਿਦ ਲੈਣਾ ਚਾਹੀਦਾ ਹੈ।