ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਮੋਗਾ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ

ਮੋਗਾ, 30 ਸਤੰਬਰ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਮੋਗਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਆਖਿਆ ਕਿ ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਸਾਨੂੰ ਆਪਸੀ ਮਿਲਵਰਤਣ ਅਤੇ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ, ਕਿਉਂਕਿ ਵਿਸ਼ਵ ਭਰ ਵਿਚ ਭਾਰਤ ਦੀ ਅਮੀਰ ਸੰਸਿਤੀ ਅਤੇ ਵਿਰਾਸਤ ਇਸ ਗੱਲ ਦੀ ਪ੍ਰਤੀਕ ਹੈ ਕਿ ਭਾਰਤੀ ਲੋਕ ਧਰਮ, ਜਾਤ-ਪਾਤ ਅਤੇ ਰੰਗਭੇਦ ਤੋਂ ਉੱਪਰ ਉੱਠ ਕੇ ਵਿਰਾਸਤੀ ਤਿਉਹਾਰ ਮਿਲ-ਜੁਲ ਕੇ ਮਨਾਉਣ ਦੀ ਰਵਾਇਤ ਵਿਚ ਯਕੀਨ ਰੱਖਦੇ ਹਨ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਦੁਸਹਿਰਾ ਸਾਡੇ ਸਮਾਜ ਦੀਆਂ ਸਾਂਝੀਆਂ ਕਦਰਾਂ-ਕੀਮਤਾਂ, ਨੈਤਿਕਤਾ ਅਤੇ ਸਦਾਚਾਰਕ ਸ਼ਕਤੀ ਦਾ ਪ੍ਰਤੀਕ ਹੈ, ਜੋ ਸਾਨੂੰ ਆਦਰਸ਼ ਭਰਪੂਰ ਅਤੇ ਨੇਕ ਜਿੰਦਗੀ ਜਿਊਣ ਦੀ ਪ੍ਰੇਰਣਾ ਦਿੰਦਾ ਹੈ। ਉਨਾਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਸਮਾਜਿਕ ਬੁਰਾਈਆਂ ਖਿਲਾਫ ਲੜਨ ਦਾ ਅਹਿਦ ਲੈਣਾ ਚਾਹੀਦਾ ਹੈ।