ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਹਿੰਦੀ ਦਿਵਸ

ਮੋਗਾ,1 ਅਕਤੂਬਰ (ਜਸ਼ਨ)-ਪਿਛਲੇ ਦਿਨੀਂ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਚ ਰਾਸ਼ਟਰੀ ਭਾਸ਼ਾ ਹਿੰਦੀ ਦੇ ਮਹੱਤਵ ਨੂੰ ਦਰਸਾਉਂਦਾ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਹਿੰਦੀ ਵਿਭਾਗ ਦੇ ਮੁਖੀ ਮੈਡਮ ਮਮਤਾ ਸ਼ਰਮਾ ਨੇ ਸਭ ਨੂੰ ਹਿੰਦੀ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਹਿੰਦੀ ਭਾਸ਼ਾ ਦੀ ਮਹੱਤਤਾ ਦੱਸਦੇ ਹੋਏ ਇਸ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਐਡਮਨਿਸਟਰੇਟਰ ਮੈਡਮ ਪਰਮਜੀਤ ਕੌਰ ਅਤੇ ਪਿ੍ਰੰ: ਮੈਡਮ ਸਤਵਿੰਦਰ ਕੌਰ ਵੀ ਹਾਜਰ ਸਨ। ਇਸ ਮੌਕੇ ਸਕੂਲ ਦੇ ਅਧਿਆਪਕ ਪਰਮਿੰਦਰ ਸਿੰਘ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਵਰਤਮਾਨ ਸਮੇਂ ਵਿਚ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਹੋਣ ਲਈ ਸਕੂਲ ਦੀ ਲਾਇਬਰੇਰੀ ਵਿਚ ਸਾਹਿਤਕ ਪੁਸਤਕਾਂ ਪੜਣੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ ਤਾਂ ਕਿ ਉਹ ਆਪਣੇ ਸੱਭਿਆਚਾਰ, ਭਾਸ਼ਾ ਅਤੇ ਵਿਰਸੇ ਨੂੰ ਸੰਭਾਲ ਸਕਣ।