ਦਾਰਾਪੁਰ ਵਿਖੇ ਸਰਪੰਚ ਰਵਦੀਪ ਸਿੰਘ ਸੰਘਾ ਦੀ ਅਗਵਾਈ ’ਚ ਲਾਭਪਾਤਰੀਆਂ ਨੂੰ ਕਣਕ ਵੰਡੀ
ਮੋਗਾ ਜ਼ਿਲੇ ਦੇ ਪਿੰਡ ਦਾਰਾਪੁਰ ਵਿਖੇ ਸਰਪੰਚ ਰਵਦੀਪ ਸਿੰਘ ਸੰਘਾ ਦੀ ਅਗਵਾਈ ’ਚ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ। ਇਸ ਸਮੇਂ ਸਰਪੰਚ ਰਵਦੀਪ ਸਿੰਘ ਸੰਘਾ ਨੇ ਕਿਹਾ ਕਿ ਪਿਛਲੀਂ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਸਮੇਂ ਦੌਰਾਨ ਲਾਭਪਾਤਰੀਆਂ ਨੂੰ ਨੀਲੇ ਕਾਰਡਾਂ ਰਾਹੀਂ ਆਟਾ ਦਾਲ ਸਕੀਮ ਤਹਿਤ ਘੱਟ ਰੇਟ ’ਤੇ ਕਣਕ ਵੰਡਣ ਦੀ ਪ੍ਰਕਿਰਿਆ ਅਕਾਲੀ ਭਾਜਪਾ ਸਰਕਾਰ ਨੇ ਸ਼ੁਰੂ ਕੀਤੀ ਗਈ ਸੀ ਜੋ ਅੱਜ ਵੀ ਨਿਰੰਤਰ ਚੱਲ ਰਹੀ ਹੈ। ਉਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ ਪੰਚ ਜਗਜੀਤ ਸਿੰਘ, ਪੰਚ ਸੁਖਦੀਪ ਸਿੰਘ, ਪੰਚ ਮਿਸਰ ਸਿੰਘ, ਪੰਚ ਹੁਸ਼ਿਆਰ ਸਿੰਘ, ਪੰਚ ਗੁਰਦਿੱਤ ਸਿੰਘ, ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।