ਜ਼ਿਲੇ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ -ਡਿਪਟੀ ਕਮਿਸਨਰ

ਮੋਗਾ 2 ਅਕਤੂਬਰ (ਜਸ਼ਨ)-ਡਿਪਟੀ ਕਮਿਸਨਰ ਮੋਗਾ ਸ: ਦਿਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਅੱਜ ਸ਼ਾਮ ਤੱਕ 2,286 ਮੀਟਿ੍ਰਕ ਟਨ ਝੋਨਾ ਮੰਡੀਆਂ ਵਿੱਚ ਪੁੱਜਾ ਹੈ, ਜਦ ਕਿ 1,077 ਮੀਟਿ੍ਰਕ ਟਨ ਝੋਨੇ ਦੀ ਮੰਡੀਆਂ ‘ਚ ਆਮਦ ਹੋਈ ਹੈ। ਉਨਾਂ ਦੱਸਿਆ ਕਿ 1,339 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਵੀ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋ 798 ਮੀਟਿ੍ਰਕ ਟਨ ਝੋਨੇ ਦੀ ਚੁਕਾਈ ਵੀ ਕਰਵਾਈ ਜਾ ਚੁੱਕੀ ਹੈ। ਇਸ ਤੋ ਇਲਾਵਾ 30 ਮੀਟਿ੍ਰਕ ਟਨ ਬਾਸਮਤੀ ਦੀ ਵੀ ਮੰਡੀਆਂ ‘ਚ ਆਮਦ ਹੋਈ ਹੈ। ਸ. ਦਿਲਰਾਜ ਸਿੰਘ ਨੇ ਖ੍ਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋ 65 ਮੀਟਿ੍ਰਕ ਟਨ, ਮਾਰਕਫੈਡ 255 ਮੀਟਿ੍ਰਕ ਟਨ, ਪਨਸਪ 35 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 35 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 253 ਮੀਟਿ੍ਰਕ ਟਨ ਝੋਨਾ ਖ੍ਰੀਦ ਕੀਤਾ ਗਿਆ। ਉਹਨਾਂ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ। ਉੁਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।