ਕੈਪਟਨ ਸਰਕਾਰ ਨੇ ਗਰੀਬਾਂ ਨੂੰ ਹਰ ਵਾਰ ਸਹੂਲਤਾਂ ਮੁਹੱਈਆ ਕਰਵਾਈਆਂ --ਗੁਲਵਿੰਦਰ ਸਿੰਘ ਥੰਮਣਵਾਲਾ
ਮੋਗਾ, 3 ਅਕਤੂਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਥੰਮਣਵਾਲਾ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਗੁਲਵਿੰਦਰ ਸਿੰਘ, ਪਰਦੀਪ ਕੁਮਾਰ ਸਰਪੰਚ, ਬਲਜਿੰਦਰ ਸਿੰਘ ਸਾਬਕਾ ਸਰਪੰਚ, ਅਮਨਾ ਸੇਖੋਂ, ਰਾਣਾ ਸੇਖੋਂ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਗੁਲਵਿੰਦਰ ਸਿੰਘ ਨੇ ਕਿਹਾ ਕਿ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਨਾਲ ਗਰੀਬਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਗਈ ਹੈ। ਉਨਾਂ ਕੈਪਟਨ ਅਮਰਿੰਦਰ ਸਿੰਘ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਦਾ ਧੰਨਵਾਦ ਕੀਤਾ । ਉਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਗਰੀਬਾਂ ਨੂੰ ਹਰ ਵਾਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਅਤੇ ਅੱਗੇ ਵੀ ਕਾਂਗਰਸ ਦੀ ਸਰਕਾਰ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਏਗੀ। ਗੁਲਵਿੰਦਰ ਸਿੰਘ ਨੇ ਦੱਸਿਆ ਕਿ 200 ਦੇ ਕਰੀਬ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ। ਇਸ ਮੌਕੇ ਤੇ ਫੂਡ ਸਪਲਾਈ ਇੰਸਪੈਕਟਰ ਪਰਦੀਪ ਬਰਾੜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਤੇ ਚਰਨਜੀਤ ਸਿੰਘ ਸੇਖੋਂ, ਕੁਲਜੀਤ ਸਿੰਘ ਬੰਮਰਾ ਪੰਚ, ਚਰਨਜੀਤ ਸਿੰਘ, ਗੁਰਤੇਜ ਸਿੰਘ, ਬਿੱਟੂ, ਨਾਇਬ ਸਿੰਘ ਸੇਖੋਂ, ਬਿੱਕਰ ਸੇਖੋਂ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੀਲੇ ਕਾਰਡ ਧਾਰਕ ਵੀ ਹਾਜ਼ਰ ਸਨ।