ਮਾਉਟ ਲਿਟਰਾ ਜੀ ਸਕੂਲ ਵਿਚ ਪੌਦਿਆਂ ਤੇ ਰੁੱਖਾਂ ਦੀ ਮਹੱਤਤਾ ਵਿਸ਼ੇ ਤੇ ਸੈਮੀਨਾਰ 

ਮੋਗਾ, 3 ਅਕਤੂਬਰ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਪੌਦਿਆਂ ਤੇ ਰੁੱਖਾਂ ਦੀ ਮਹੱਤਤਾ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਬੱਚਿਆਂ ਨੂੰ ਬੀਜ ਤੋਂ ਤਿਆਰ ਹੋਣ ਵਾਲੇ ਪੌਦਿਆ ਬਾਰੇ ਮਹੱਤਵਪੂਰਨ ਜਾਣਕਾਰੀ ਦਿਤੀ। ਉਹਨਾਂ ਕਿਹਾ ਕਿ ਬੀਜ ਨੂੰ ਜ਼ਮੀਨ ਵਿਚ ਬੀਜਣ ਨਾਲ ਪੌਦਾ ਤਿਆਰ ਹੁੰਦਾ ਹੈ ਅਤੇ ਇਹਨਾਂ ਪੌਦਿਆਂ ਤੋਂ ਸਾਨੂੰ ਫਲ ਤੇ ਸਬਜ਼ੀਆ ਪ੍ਰਾਪਤ ਹੁੰਦੀਆਂ ਹਨ। ਇਸ ਦੌਰਾਨ ਬੱਚਿਆਂ ਨੂੰ ਬੀਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਸਾਡੇ ਵੱਲੋਂ ਬਿਜਾਈ ਕੀਤੇ ਬੀਜ ਵੱਡੇ ਹੋ ਕੇ ਪੌਦੇ ਬਣਦੇ ਹਨ ਅਤੇ ਫਿਰ ਰੁੱਖ ਬਣ ਕੇ ਸਾਨੂੰ ਸੱਵਛ ਵਾਤਾਵਰਨ ਪ੍ਰਦਾਨ ਕਰਦੇ ਹਨ। ਉਹਨਾਂ ਬੱਚਿਆਂ ਨੂੰ ਫਜੂਲ ਖਰਚਿਆਂ ਦੀ ਬਜਾਏ ਵੱਧ ਤੋਂ ਵੱਧ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ਵਿਚ ਸ਼ਿਰਕਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਬੱਚਿਆਂ ਦੇ ਗਿਆਨ ਵਿਚ ਵਾਧਾ ਹੋ ਸਕੇ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੀਆਂ ਐਕਟਵਿਟੀਜ਼ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ।