ਸੁੱਚਾ ਸਿੰਘ ਲੰਗਾਹ ਤੇ ਸਵਰਨ ਸਲਾਰੀਆ ਨੇ ਪੰਜਾਬੀਆਂ ਨੂੰ ਕੀਤਾ ਸ਼ਰਮਸਾਰ-ਨਰਿੰਦਰਪਾਲ ਸਿੱਧੂ
ਮੋਗਾ, 9 ਅਕਤੂਬਰ (ਪੱਤਰ ਪਰੇਰਕ) : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਕਥਿਤ ਬਲਾਤਕਾਰ ਦੇ ਦੋਸ਼ਾਂ ਤੇ ਹੁਣ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਲੜ ਰਹੇ ਭਾਜਪਾ ਲੀਡਰ ਸਵਰਨ ਸਲਾਰੀਆ ਦੀ ਅਸ਼ਲੀਲ ਵੀਡੀਓ ਸਾਹਮਣੇ ਆਉਣ ਨਾਲ ਸਮੂਹ ਪੰਜਾਬੀ ਸ਼ਰਮਸਾਰ ਹੋਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਨੇ ‘ਸਾਡਾ ਮੋਗਾ ਡੌਟ ਕੌਮ ’ ਦੇ ਪ੍ਰਤੀਨਿੱਧ ਨਾਲ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਹੁਣ ਸਮੂਹ ਪੰਜਾਬੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਸੁਨੀਲ ਜਾਖੜ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਮੈਂਬਰ ਪਾਰਲੀਮੈਂਟ ਬਣਾਉਣਗੇ ਅਤੇ ਸਲਾਰੀਆ ਦੀ ਜਮਾਨਤ ਜਬਤ ਹੋਵੇਗੀ। ਉਨਾਂ ਕਿਹਾ ਕਿ ਆਪਣੇ ਆਪ ਨੂੰ ਦੁੱਧ ਧੋਤਾ ਕਹਿਣ ਵਾਲੇ ਅਕਾਲੀ ਆਗੂਆਂ ਦਾ ਕਿਰਦਾਰ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ ਅਤੇ ਲੋਕ ਹੁਣ ਅਕਾਲੀਆਂ ਦੀਆਂ ਲੂੰਬੜ ਚਾਲਾਂ ਵਿਚ ਨਹੀਂ ਆਉਣਗੇ। ਨਰਿੰਦਰਪਾਲ ਸਿੱਧੂ ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਾਹਿਬਾਨਾਂ ਦਾ ਧੰਨਵਾਦ ਕੀਤਾ, ਜਿਨਾਂ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚੋਂ ਛੇਕਿਆ ਹੈ, ਇਸ ਤੋਂ ਹੋਰਨਾਂ ਨੂੰ ਵੀ ਸਬਕ ਮਿਲੇਗਾ ਅਤੇ ਇਸ ਫੈਸਲੇ ਨਾਲ ਸਮੂਹ ਸਿੱਖ ਜਗਤ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।