ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਿਧਾਇਕ ਡਾ.ਹਰਜੋਤ ਨਾਲ ਮਿਲ ਕੇ ਦੂਰ ਕਰਾਂਗੇ:-ਗਾਬਾ, ਮਾਨ

ਮੋਗਾ, 10 ਅਕਤੂਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਦੌਲਤਪੁਰਾ ਨੀਵਾਂ ਵਿਖੇ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ ਗਿਆ, ਇਸ ਮੌਕੇ ਤੇ  ਵਿਸ਼ੇਸ਼ ਤੌਰ ਤੇ ਮੰਡੀ ਅਫ਼ਸਰ ਜਸਵੀਰ ਸਿੰਘ, ਸਕੱਤਰ ਵਜ਼ੀਰ ਸਿੰਘ, ਲੇਖਾਕਾਰ ਰਾਮ ਿਸ਼ਨ, ਮੰਡੀ ਸੁਪਰਵਾਈਜਰ ਇੰਦਰਜੀਤ ਸਿੰਘ, ਗੁਰਨਾਮ ਸਿੰਘ ਕਲਰਕ ਪਹੁੰਚੇ। ਇਸ ਮੌਕੇ ਤੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਕਾਂਗਰਸੀ ਆਗੂ ਗੁਲਸ਼ਨ ਗਾਬਾ ਅਤੇ ਗੁਰਜੰਟ ਸਿੰਘ ਮਾਨ ਨੇ ਸ਼ੁਰੂ ਕਰਵਾਈ। ਇਸ ਦੌਰਾਨ ਉਨਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀਆਂ ਸਮੱਸਿਆਵਾਂ ਦਾ ਹੱਲ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨਾਲ ਗੱਲਬਾਤ ਕਰਕੇ ਕਰਵਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਕਿਸਾਨਾਂ ਦੇ ਸੱਚੇ ਹਮਦਰਦ ਹਨ ਅਤੇ ਹਰ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਾਂਗਰਸ ਦੀ ਸਰਕਾਰ ਵਧੀਆਂ ਸਹੂਲਤਾ ਪ੍ਰਦਾਨ ਕਰਦੀ ਹੈ ਅਤੇ ਹੱਥੋਂ ਹੱਥ ਕਿਸਾਨਾਂ ਦੀ ਫ਼ਸਲ ਖਰੀਦ ਕੇ ਉਨਾਂ ਨੂੰ ਹਰ ਤਰਾਂ ਦੀ ਸਮੱਸਿਆ ਤੋਂ ਬਚਾਉਦੀ ਹੈ। ਉਨਾਂ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਰਾਹਾਂ ਵੱਲ ਵਧ ਰਿਹਾ ਹੈ। ਇਸ ਮੌਕੇ ਤੇ ਬੰਟੀ ਪੁਰੀ, ਬਲਜੀਤ ਸਿੰਘ, ਕੇਲਵ ਚਾਵਲਾ, ਜਸਵੰਤ ਮੈਂਬਰ, ਰਮੇਸ਼ ਕੁਮਾਰ ਲੂੰਬਾ, ਜੱਗੀ ਛਾਬੜਾ, ਅੰਗਰੇਜ ਸਿੰਘ ਮੈਂਬਰ, ਸਰਪੰਚ ਗੁਰਮੀਤ ਸਿੰਘ, ਭੁਪਿੰਦਰ ਸਿੰਘ, ਡਾ. ਬੱਬੂ, ਜੋਤੀ, ਦੀਪਕ, ਟਿੰਕੂ ਸ਼ਰਮਾ, ਮਨਪ੍ਰੀਤ ਸਿੰਘ, ਰੋਸ਼ਨ ਲਾਲ, ਗੋਬਿੰਦ ਬਰਾੜ ਆਦਿ ਹਾਜ਼ਰ ਸਨ।