ਜ਼ਿਲਾ ਪੱਧਰੀ ਕਿਸਾਨ ਮੇਲਾ ਪਿੰਡ ਖੋਸਾ ਪਾਂਡੋ ਵਿਖੇ 12 ਅਕਤੂਬਰ ਨੂੰ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ 11 ਅਕਤੂਬਰ(ਜਸ਼ਨ)-ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਡਾ: ਹਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਹਾੜੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਬਾਰੇ ਕਿਸਾਨਾਂ ਨੂੰ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 12 ਅਕਤੂਬਰ, 2017 ਦਿਨ ਵੀਰਵਾਰ ਨੂੰ ਗੁਰਦੁਆਰਾ ਬਾਬਾ ਸਾਹਿਬ ਜੀ ਸ਼ਹੀਦ, ਪਿੰਡ ਖੋਸਾ ਪਾਂਡੋ ਵਿਖੇ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਆਤਮਾ ਮੋਗਾ ਸ. ਦਿਲਰਾਜ ਸਿੰਘ ਕਰਨਗੇ, ਜਦ ਕਿ ਵਿਧਾਇਕ ਮੋਗਾ ਡਾ: ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਸ. ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਧਰਮਕੋਟ ਸ. ਸੁਖਜੀਤ ਸਿੰਘ ਲੋਹਗੜ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨਾਂ ਦੱਸਿਆ ਕਿ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਪੰਜਾਬ ਡਾ: ਜਗਤਾਰ ਸਿੰਘ ਬਰਾੜ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਕਰਨਗੇ। ਉਨਾਂ ਦੱਸਿਆ ਕਿ ਇਸ ਮੌਕੇਂ ਫ਼ਸਲੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਵਾਹੁਣ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨਾਂ ਕਿਸਾਨ ਵੀਰਾਂ ਨੂੰ ਇਸ ਕਿਸਾਨ ਮੇਲੇ ਵੱਧ ਤੋਂ ਵੱਧ ਵੱਧ ਸ਼ਾਮਿਲ ਹੋ ਕੇ ਤਕਨੀਕੀ ਜਾਣਕਾਰੀ ਹਾਸਲ ਕਰਨ ਦੀ ਅਪੀਲ ਕੀਤੀ।