ਲਿਟਲ ਮਿਲੇਨੀਅਮ ਸਕੂਲ ਵਿਖੇ ਮਨਾਇਆ ਵਿਸ਼ਵ ਫੂਡ ਦਿਵਸ

ਮੋਗਾ, 12 ਅਕਤੂਬਰ (ਜਸ਼ਨ)-ਸਥਾਨਕ ਸ਼ਹਿਰ ਦੇ ਬੁੱਘੀਪੁਰਾ ਚੌਂਕ ‘ਤੇ ਓਜ਼ੋਨ ਕੌਟੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਫੂਡ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਪੂਨਮ ਸ਼ਰਮਾ, ਟੀਚਰ ਸੁਮਿਤਾ, ਮਾਲਤੀ, ਰਵੀਨਾ ਤੇ ਰਿਧੀ ਨੇ ਬੱਚਿਆਂ ਨੂੰ ਚੰਗੇ ਸਿਹਤ ਬਾਰੇ ਜਾਣਕਾਰੀ ਦਿਤੀ।

ਉਹਨਾਂ ਬੱਚਿਆਂ ਨੂੰ ਜੰਕ ਫੂਡ ਦੇ ਦੁਸ਼ਪ੍ਰਭਾਵ ਬਾਰੇ ਜਾਣੂ ਕਰਵਾਇਆ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਜੀਵਨ ਵਿਚ ਸਫ਼ਲ ਹੋਣ ਲਈ ਚੰਗੀ ਹੋਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਸਵਸਥ ਸ਼ਰੀਰ ਵਿਚ ਹੀ ਸਵੱਸਥ ਮਨ ਵਾਸ ਕਰਦਾ ਹੈ । ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿਚ ਫਾਸਟ ਫੂਡ ਦੇ ਵੱਧ ਰਹੇ ਰੁਝਾਨ ਕਾਰਨ ਬਿਮਾਰੀਆਂ ਦੀ ਭਰਮਾਰ ਹੋ ਗਈ ਹੈ। ਉਹਨਾਂ ਬੱਚਿਆਂ ਨੂੰ ਜੰਕ ਫੂਡ ਤੋਂ ਦੂਰ ਰਹਿ ਕੇ ਪੌਸ਼ਟਿਕ ਭੋਜਨ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਬੱਚਿਆ ਨੂੰ ਘਰ ਦਾ ਬਣਿਆ ਖਾਣਾ ਖਾਣ ਦੀ ਅਪੀਲ ਕੀਤੀ।