ਦੇਸ਼ ਭਗਤ ਕਾਲਜ ਦੇ ਮਕੈਨਿਕਲ ਵਿਭਾਗ ਨੇ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ

ਮੋਗਾ, 13 ਅਕਤੂਬਰ (ਜਸ਼ਨ) : ਦੇਸ਼ ਭਗਤ ਫਾਊਡੇਸ਼ਨ ਗਰੁੱਪ ਆਫ ਇੰਸਟੀਚਿਊਸ਼ਨ ਮੋਗਾ ਦੇ ਬੀ.ਟੈੱਕ ਇੰਜੀ: ਦੇ ਮਕੈਨਿਕਲ ਵਿਭਾਗ ਦੁਆਰਾ ਇੱਕ ਪ੍ਰਸਨ ਉੱਤਰ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ 30 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੁਕਾਬਲੇ ਵਿਚ ਵਿਦਿਆਰਥੀਆਂ ਤੋਂ ਮਕੈਨਿਕਲ ਵਿਸ਼ੇ ਨਾਲ ਸੰਬੰਧਿਤ ਪ੍ਰਸ਼ਨ-ੳੁੱਤਰ ਪੁੱਛੇ ਗਏ। ਇਸ ਮੁਕਾਬਲੇ ਵਿਚ ਅਸੀਸ਼ ਰਾਮਧਾਨੀ ਨੇ ਪਹਿਲਾ, ਸਰਵਨ ਕੁਮਾਰ ਯਾਦਵ ਨੇ ਦੂਸਰਾ ਅਤੇ ਕੁਮਾਰ ਸੰਜੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲਾ ਵਿਭਾਗ ਦੇ ਅਧਿਆਪਕ ਜਤਿੰਦਰ ਸਿੰਘ ਅਤੇ ਗੁਰਜੀਤ ਸਿੰਘ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਜਰਨਲ ਸੈਕਟਰੀ ਗੁਰਦੇਵ ਸਿੰਘ, ਡਾਇਰੈਕਟਰ ਦਵਿੰਦਰਪਾਲ ਸਿੰਘ, ਡਾਇਰੈਕਟਰ ਗੌਰਵ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ: ਸਵਰਨਜੀਤ ਸਿੰਘ ਅਤੇ ਡੀਨ ਅਕੈਡਮਿਕ ਮੈਡਮ ਪ੍ਰੀਤੀ ਸ਼ਰਮਾ ਨੇ ਕਿਹਾ ਕਿ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਅਜਿਹੇ ਮੁਕਾਬਲੇ ਕਰਵਾਉੇਣ ਨਾਲ ਉਨਾਂ ਦੀ ਜਾਣਕਾਰੀ ਵਿਚ ਵਾਧਾ ਹੁੰਦਾ ਹੈ।