ਵੀਰ ਸਿੰਘ ਸਕੂਲ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਅਹਿਦ ਲਿਆ

ਮੋਗਾ,16 ਅਕਤੂਬਰ (ਜਸ਼ਨ)-ਜ਼ਿਲ੍ਹਾ ਸਿੱਖਿਆ ਅਫਸਰ (ਸ) ਮੋਗਾ ਸ. ਗੁਰਦਰਸ਼ਨ ਸਿੰਘ ਬਰਾੜ ਅਤੇ ਜ਼ਿਲ਼੍ਹਾ ਮੈਨੇਜਰ ਸ. ਬਲਜਿੰਦਰ ਸਿੰਘ ਮੱਲ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅੱਜ ਵੀਰ ਸਿੰਘ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ ਹਾਜ਼ਰ ਸਾਰੇ ਵਿਦਿਆਰਥੀ ਅਤੇ ਅਧਿਆਪਕ ਨੇ ‘ਬੇਟੀ ਬਚਾਓ ਅਤੇ ਬੇਟੀ ਪੜ੍ਹਾਓ’ ਦੀ ਸੌਂਹ ਚੁੱਕੀ ਅਤੇ ਬੇਟੀਆਂ ਨੂੰ ਬਚਾਉਣ ਤੇ ਫਿਰ ੳਹਨਾਂ ਨੂੰ ਸਿੱਖਿਅਤ ਕਰਨਾ ਦਾ ਅਹਿਦ ਵੀ ਲਿਆ  । ਇਸ ਮੌਕੇ ਹਾਜ਼ਰ ਅਧਿਆਪਕਾਂ ਨੇ ਸੰਬੋਧਨ ਕਰਦਿਆਂ ਆਖਿਆ ਕਿ  ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਲੜਕੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਸੁਰੱਖਿਆ ਪ੍ਰਦਾਨ ਕਰੀਏ ਤਾਂ ਕਿ ਇਹ ਬੇਟੀਆਂ ਸਮਾਜ ਵਿਚ ਅਹਿਮ ਸਥਾਨ ਹਾਸਲ ਕਰਦਿਆਂ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦੇ ਸਕਣ। ਉਹਨਾਂ ਕਿਹਾ ਕਿ ਹੁਣ ਸਮਾਜ ਨੂੰ ਆਪਣੀ ਸੋਚ ਬਦਲਣ ਦੀ ਲੋੜ ਹੈ ਤਾਂ ਹੀ ਘਰਾਂ ਵਿੱਚ ਖੁਸ਼ਹਾਲੀ ਆਵੇਗੀ ਅਤੇ ਸਮਾਜ ਵਿੱਚ ਲੜਕੀਆਂ ਦਾ ਰੁਤਬਾ ਵਧੇਗਾ। ਇਸ ਮੌਕੇ ਪਿ੍ਰੰਸੀਪਲ ਤੇਜਿੰਦਰ ਕੌਰ ਗਿੱਲ, ਸਕੂਲ ਪ੍ਰਬੰਧਕ ਹਰਮਿੰਦਰਪਾਲ ਸਿੰਘ ਗਿੱਲ, ਸੁਖਮਿੰਦਰਪਾਲ ਸਿੰਘ ਗਿੱਲ, ਜਸਵੀਰ ਸਿੰਘ, ਕੋਆਰਡੀਨੇਟਰ ਭੁਪਿੰਦਰ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਜਗਜੀਤ ਸਿੰਘ, ਲੱਕੀ ਸ਼ਰਮਾ, ਅਰਜੁਨ ਸਿੰਘ, ਅਤੇ ਸੰਦੀਪ ਸਿੰਘ ਹਾਜ਼ਰ ਸਨ।