ਦੀਵਾਲੀ ਦੇ ਸ਼ੁੱਭ ਮੌਕੇ ’ਤੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

ਮੋਗਾ,19 ਅਕਤੂਬਰ (ਜਸ਼ਨ)-ਦੀਵਾਲੀ ਦੇ ਸ਼ੁੱਭ ਮੌਕੇ ’ਤੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਨੇ।  ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਇਸ ਸ਼ੁੱਭ ਮੌਕੇ ’ਤੇ ਪੰਜਾਬ ਵਾਸੀਆਂ ਨੂੰ ਸਿਹਤਮੰਦ ਦੀਵਾਲੀ ਮਨਾਉਣ ਲਈ ਪਟਾਕਿਆਂ ’ਤੇ ਹੁੰਦੀ ਫਜ਼ੂਲ ਖਰਚੀ ’ਤੇ ਅਕੰੁਸ਼ ਲਗਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਅੱਜ ਦੇ ਦਿਨ ਹਰ ਨੌਜਵਾਨ ਨੂੰ ਹੱਥੀਂ ਕਿਰਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ ਤਾਂ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਆਪਣਾ ਯੋਗਦਾਨ ਪਾ ਸਕੇ।