ਬਾਬਾ ਗੁਰਦੀਪ ਸਿੰਘ ਚੰਦਪੁਰਾਣੇ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ

ਮੋਗਾ,19 ਅਕਤੂਬਰ (ਜਸ਼ਨ)-ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦਪੁਰਾਣੇ ਵਾਲਿਆਂ ਤੋਂ ਵਰੋਸਾਏ ਬਾਬਾ ਗੁਰਦੀਪ ਸਿੰਘ ਚੰਦਪੁਰਾਣੇ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਿਦਆਂ ਆਖਿਆ ਕਿ ਇਹ ਤਿਓਹਾਰ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਦਿਆਂ ਲੋੜਵੰਦਾਂ ਦੀ ਸਹਾਇਤਾ ਲਈ ਦਿ੍ਰੜ ਨਿਸ਼ਚੈ ਕਰਨ ਦਾ ਅਹਿਦ ਦਿਵਾਉਂਦਾ ਹੈ। ਉਹਨਾਂ ਆਖਿਆ ਕਿ ਆਓ  ਬਾਬਾ ਨਛੱਤਰ ਸਿੰਘ ਚੰਦਪੁਰਾਣੇ ਵਾਲਿਆਂ ਵੱਲੋਂ ਆਰੰਭੇ ਲੋਕ ਭਲਾਈ ਦੇ ਕਾਰਜਾਂ  ਨੂੰ ਅੱਗੇ ਵਧਾਉਣ ਲਈ  ਆਪਣ ਬਣਦਾ ਯੋਗਦਾਨ ਪਾਈਏ । ਉਹਨਾਂ ਇਸ ਮੌਕੇ ਬਿਰਧ ਆਸ਼ਰਮ ਵਿਚ ਮੌਜੂਦ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰੂ ਵਿਸ਼ੇਸ਼ ਤੌਰ ’ਤੇ ਦੀਵਾਲੀ ਮੁਬਾਰਕ ਆਖਦਿਆਂ ਭਰੋਸਾ ਦਿਵਾਇਆ ਕਿ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ ਵੱਲੋਂ ਬਿਰਧ ਆਸ਼ਰਮ ,ਅੰਗਹੀਣਾਂ ਲਈ ਟਰਾਈ ਸਾਈਕਲ ,ਬੇਸਹਾਰਿਆਂ ਲਈ ਰਾਸ਼ਨ ,ਮੈਡੀਕਲ ਚੈੱਕਅਪ ਅਤੇ ਅੱਖਾਂ ਦੇ ਓਪਰੇਸ਼ਨ ਕੈਂਪ ਲਗਾਉਣ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਮੁਕਾਬਲੇ ਕਰਵਾਉਣ ਦੇ ਯਤਨ ਨਿਰੰਤਰ ਜਾਰੀ ਰਹਿਣਗੇ।