ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਬਿਲਾਸਪੁਰੀ ਨੇ ਦਿੱਤੀਆਂ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ

ਮੋਗਾ,19 ਅਕਤੂਬਰ (ਜਸ਼ਨ)-ਦੀਵਾਲੀ ਦੇ ਸ਼ੁੱਭ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਬਿਲਾਸਪੁਰੀ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਦੀਵਾਲੀ ਸੱਚਮੁੱਚ ਆਮ ਆਦਮੀ ਦਾ ਤਿਓਹਾਰ ਹੈ ਜਦੋਂ ਸਮੂਹ ਭਾਰਤੀ ਧਰਮ ,ਫਿਰਕੇ ਅਤੇ ਜਾਤਪਾਤ ਦੇ ਬਖਰੇਂਵਿਆਂ ਤੋਂ ਉੱਪਰ ਉੱਠ ਕੇ ਖੁਸ਼ੀਆਂ ਸਾਂਝੀਆਂ ਕਰਦੇ ਹਨ । ਉਹਨਾਂ ਆਖਿਆ ਕਿ ਅੱਜ ਦੇ ਦਿਨ ਸਾਨੂੰ ਰੌਸ਼ਨੀਆਂ ਦੇ ਮਹਿੰਗੇ ਉਪਕਰਨ ਅਤੇ ਪਟਾਕਿਆਂ ਆਦਿ ’ਤੇ ਫਜ਼ੂਲ ਖਰਚੀ ਕਰਨ ਦੀ ਬਜਾਏ ਸਾਦਗੀ ਨਾਲ ਦੀਵੇ ਬਾਲਦਿਆਂ ਮਨਾਂ ਨੂੰ ਰੌਸ਼ਨ ਕਰਨਾ ਚਾਹੀਦਾ ਹੈ ਅਤੇ ਦੇਸ਼ ਹਿਤਾਂ ਦੇ ਨਾਲ ਨਾਲ ਮਨੁੱਖਤਾ ਦੀ ਸੇਵਾ ਲਈ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿਚ ਗਰੀਬ ਲੋਕਾਂ ਨੂੰ ਸਹੂਲਤਾ ਮੁਹੱਈਆ ਕਰਵਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ ।