ਮੀਰੀ ਪੀਰੀ ਦੇ ਮਾਲਕ ਦੀ ਆਮਦ ’ਤੇ ਸਿੱਖ ਬਾਲਦੇ ਨੇ ਸ਼ਰਧਾ ਦੇ ਦੀਵੇ- ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ
ਮੋਗਾ,19 ਅਕਤੂਬਰ (ਜਸ਼ਨ)- ਜ਼ਿਲੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ,ਸੱਤਵੀਂ,ਨੌਵੀਂ ਵਿਖੇ ਸੰਤ ਬਾਬਾ ਚਰਨ ਸਿੰਘ ਜੀ ਬੀੜ ਸਾਹਿਬ ਕਾਰ ਸੇਵਾ ਵਾਲਿਆਂ ਦੇ ਉੱਤ੍ਰਾਧਿਕਾਰੀ ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਬੰਦੀ ਛੋੜ ਦਿਵਸ ਦੇ ਸ਼ੁੱਭ ਮੌਕੇ ’ਤੇ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੰਿਦਆਂ ਆਖਿਆ ਕਿ ਇਸ ਦਿਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ 52 ਪਹਾੜੀ ਰਾਜਿਆਂ ਨੂੰ ਜਹਾਂਗੀਰ ਦੀ ਕੈਦ ਵਿਚੋਂ ਰਿਹਾ ਕਰਵਾਉਣ ਉਪਰੰਤ ਸ਼੍ਰੀ ਅਮਿ੍ਰਤਸਰ ਸਾਹਿਬ ਵਿਖੇ ਪਧਾਰੇ ਸਨ ਅਤੇ ਬਾਬਾ ਬੁੱਢਾ ਜੀ ਦੀ ਪ੍ਰੇਰਨਾ ਸਦਕਾ ਸੰਗਤਾਂ ਨੇ ਗੁਰੂ ਸਾਹਿਬ ਦੀ ਆਮਦ ਦੀ ਖੁਸ਼ੀ ਵਿਚ ਦੀਵੇ ਬਾਲ ਕੇ ਰੌਸ਼ਨੀਆਂ ਦਾ ਤਿਓਹਾਰ ਦੀਵਾਲੀ ਮਨਾਇਆ ਅਤੇ ਹੁਣ ਤੱਕ ਸਿੱਖ ਜਗਤ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਂਦਾ ਆ ਰਿਹੈ । ਉਹਨਾਂ ਸਮੂਹ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਆਓ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਦੇ ਪਾਤਰ ਬਣੀਏ ਤਾਂ ਕਿ ਸਾਡਾ ਜਨਮ ਸਫਲਾ ਹੋ ਸਕੇ।