ਜ਼ਿਲੇ ਦੀਆਂ ਮੰਡੀਆਂ ਵਿੱਚ 2 ਲੱਖ 85 ਹਜ਼ਾਰ 18 ਮੀਟਿ੍ਰਕ ਟਨ ਝੋਨੇ ਦੀ ਹੋਈ ਖਰੀਦ-ਦਿਲਰਾਜ ਸਿੰਘ
ਮੋਗਾ 21 ਅਕਤੂਬਰ-(ਜਸ਼ਨ)-ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਅੱਜ ਇੱਥੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ 20 ਅਕਤੂਬਰ ਤੱਕ 2 ਲੱਖ 85 ਹਜ਼ਾਰ 18 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ 2 ਲੱਖ 98 ਹਜ਼ਾਰ 634 ਮੀਟਿ੍ਰਕ ਟਨ ’ਤੇ ਪੁੱਜ ਗਈ ਹੈ, ਜਦਕਿ ਪਿਛਲੇ ਸਾਲ ਇਸ ਦਿਨ ਤੱਕ 2 ਲੱਖ 40 ਹਜ਼ਾਰ 269 ਮੀਟਿ੍ਰਕ ਟਨ ਸੀ। ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਝੋਨੇ ਦੀ ਖ੍ਰੀਦ ਨਿਰਵਿਘਨ ਚੱਲ ਰਹੀ ਹੈ ਅਤੇ 20 ਅਕਤੂਬਰ ਤੱਕ 321.73 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਖ੍ਰੀਦ ਕੀਤੇ ਗਏ ਝੋਨੇ ਵਿੱਚੋਂ 1 ਲੱਖ 84 ਹਜ਼ਾਰ 902 ਮੀਟਿ੍ਰਕ ਟਨ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।ਜ਼ਿਲਾ ਖੁਰਾਕ ਸਪਲਾਈ ਕੰਟਰੋਲਰ ਮੈਡਮ ਰਜਨੀਸ਼ ਕੁਮਾਰੀ ਅਨੁਸਾਰ ਏਜੰਸੀਵਾਰ ਖ੍ਰੀਦ ਦੇ ਅੰਕੜਿਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 95 ਹਜ਼ਾਰ 335 ਮੀਟਿ੍ਰਕ ਟਨ, ਮਾਰਕਫ਼ੈਡ ਨੇ 62 ਹਜ਼ਾਰ 945 ਮੀਟਿ੍ਰਕ ਟਨ, ਪਨਸਪ ਨੇ 55 ਹਜ਼ਾਰ 524 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 37 ਹਜ਼ਾਰ 601 ਮੀਟਿ੍ਰਕ ਟਨ, ਪੰਜਾਬ ਐਗਰੋ ਨੇ 27 ਹਜ਼ਾਰ 300 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 6 ਹਜ਼ਾਰ 313 ਮੀਟਿ੍ਰਕ ਟਨ ਝੋਨਾ ਖ੍ਰੀਦਿਆ ਹੈ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਮੰਡੀਆਂ ਵਿੱਚ ਲਿਫ਼ਟਿੰਗ ਨੂੰ ਪਰਮ ਅਗੇਤ ਦਿੱਤੀ ਜਾ ਰਹੀ ਹੈ ,ਤਾਂ ਜੋ ਮੰਡੀਆਂ ਵਿੱਚ ਥਾਂ ਦੀ ਕਮੀ ਨਾ ਆਵੇ।