ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ

ਮੋਗਾ 23 ਅਕਤੂੁੁੁੁੁਬਰ(ਜਸ਼ਨ)-ਮਾਣਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਜ਼ਿਲਾ ਇੰਚਾਰਜ਼ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਸ਼੍ਰੀ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਸੰਧੂਆਂ ਵਾਲਾ, ਬੁੱਧ ਸਿੰਘ ਵਾਲਾ, ਝੰਡੇਵਾਲਾ ਅਤੇ ਮੱਲੀਆਂ ਵਾਲਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਨਿਯੁਕਤ ਪੀ.ਐਲ.ਵੀ.ਸਤਨਾਮ ਸਿੰਘ, ਵਰਿੰਦਰ ਕੁਮਾਰ, ਕੈਵਿਨ ਕੁਮਾਰ ਅਤੇ ਰਾਮ ਸਿੰਘ ਨੇ ਪਿੰਡ ਦੇ ਵਸਨੀਕਾਂ ਨੂੰ ਗਰੀਬ ਪਰਿਵਾਰਾਂ ਦੇ ਅਧਿਕਾਰਾਂ ਤੇ ਕਰਤੱਵਾਂ, ਬਿਰਧ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਂਨਸ਼ਨ ਅਤੇ ਅਪੰਗ ਪੈਨਸ਼ਨ ਆਦਿ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜੁਵਨਾਇਲ ਜਸਟਿਸ ਬੋਰਡ ਅਤੇ ਸਪੋਨਸ਼ਰਸ਼ਿਪ ਫ਼ੋਸਟਰ ਕੇਅਰ ਸਕੀਮ ਅਤੇ ਲੋਕ ਅਦਾਲਤਾਂ ਬਾਰੇ ਅਤੇ ਉਨਾਂ ਦੇ ਹੋਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿੰਡਾਂ ਦੇ ਲੋਕਾਂ ਨੂੰ ਮਜ਼ਦੂਰਾਂ ਲਈ ਲਾਭਪਾਤਰੀ ਸਕੀਮ, ਅਪਰਾਧ ਪੀੜਤਾਂ ਲਈ ਮੁਆਵਜ਼ਾ ਸਕੀਮ ਅਤੇ ਉਨਾਂ ਨੇ ਪਿੰਡ ਵਾਸੀ ਮੁਫ਼ਤ ਕਾਨੂੰਨੀ ਸਹਾਇਤਾਂ ਕੌਣ ਲੈ ਸਕਦਾ ਹੈ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ। ਇਸ ਮੌਕੇ ‘ਤੇੇ ਵੱਖ-2 ਪਿੰਡਾਂ ਦੇ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ। ਸੈਮੀਨਾਰ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਚਾਰ ਸਮੱਗਰੀ ਵੀ ਵੰਡੀ ਗਈ।