ਸੁਖਾਨੰਦ ਕਾਲਜ ਦਾ ਐੱਮ.ਕਾਮ. ਦਾ ਨਤੀਜਾ ਰਿਹਾ ਸ਼ਾਨਦਾਰ
ਸੁਖਾਨੰਦ,25 ਅਕਤੂਬਰ (ਜਸ਼ਨ)-ਸੰਤ ਬਾਬਾ ਹਜ਼ੂਰਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ(ਮੋਗਾ) ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ ਦੁਆਰਾ ਐਲਾਨੇ ਨਤੀਜੇ ਅਨੁਸਾਰ ਐਮ.ਕਾਮ. (ਸਮੈਸਟਰ ਦੂਜਾ) ਦੀਆਂ ਸਾਰੀਆਂ ਲੜਕੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਐੱਮ.ਕਾਮ. ਵਿੱਚੋਂ ਵੀਰਪਾਲ ਕੌਰ ਨੇ 69.92 ਫ਼ੀਸਦੀ ਅਤੇ ਨੇਹਾ ਪੁਰੀ ਨੇ 66.21 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸ. ਮੱਖਣ ਸਿੰਘ ਤੇ ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਨੇ ਸੰਬੰਧਿਤ ਵਿਭਾਗ,ਹੋਣਹਾਰ ਵਿਦਿਆਰਥਣਾਂ, ਉਹਨਾਂ ਦੇ ਮਾਤਾ-ਪਿਤਾ ਨੂੰ ਤੈਅ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਹੌਂਸਲਾ ਅਫ਼ਜਾਈ ਕਰਦੇ ਹੋਏ ਅਗਲੇ ਸਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।