ਸੁਖਾਨੰਦ ਕਾਲਜ ਵਿਖੇ ਸਾਹਿਤ-ਸਭਾ ਵੱਲੋਂ ਆਯੋਜਿਤ ਕੀਤਾ ਗਿਆ ਸੈਮੀਨਾਰ
ਸੁਖਾਨੰਦ,27 ਅਕਤੂਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਾਹਿਤ ਸਭਾ ਵੱਲੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਮੁੱਖ ਵਿਸ਼ਾ ਯੂਨਾਨੀ, ਪੱਛਮੀ ਤੇ ਭਾਰਤੀ ਆਲੋਚਨਾ ਰਿਹਾ। ਡਾ. ਸ਼ਿਆਮ ਸੁੰਦਰੀ,ਮੁਖੀ ਹਿੰਦੀ ਵਿਭਾਗ ਦੁਆਰਾ ਸਵਾਗਤੀ ਸ਼ਬਦਾਂ ਨਾਲ ਸੈਮੀਨਾਰ ਦਾ ਆਗਾਜ਼ ਕੀਤਾ ਗਿਆ। ਇਸ ਵਿੱਚ ਐੱਮ.ਏ. ਭਾਗ ਪਹਿਲਾ ਤੇ ਦੂਜਾ (ਹਿੰਦੀ, ਪੰਜਾਬੀ, ਅੰਗਰੇਜ਼ੀ) ਦੇ ਵਿਦਿਆਰਥੀਆਂ ਦੁਆਰਾ 40 ਪੇਪਰ ਪੜ੍ਹੇ ਗਏ। ਸੈਮੀਨਾਰ ਦੇ ਅਖ਼ੀਰ ਵਿੱਚ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸ. ਮੱਖਣ ਸਿੰਘ, ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ, ਵਾਈਸ ਪਿ੍ਰੰਸੀਪਲ ਗੁਰਜੀਤ ਕੌਰ, ਮੁਖੀ ਪੰਜਾਬੀ ਵਿਭਾਗ ਨੇ ਸਮੂਹ ਸਟਾਫ਼ ਮੈਂਬਰਜ਼ ਤੇ ਵਿਦਿਆਰਥੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਅਹਿਜੇ ਸੈਮੀਨਾਰ ਕਰਵਾਉਣ ਤੇ ਉਹਨਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਵਿੱਚ ਡਾ. ਬਲਜਿੰਦਰ ਕੌਰ, ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਦੁਆਰਾ ਪੜ੍ਹੇ ਗਏ ਪੇਪਰਾਂ ਦੀ ਪੜਚੋਲ ਅਤੇ ਨਾਲ ਹੀ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਗਈ। ਇਸ ਤੋਂ ਇਲਾਵਾ ਸੈਮੀਨਾਰ ਵਿੱਚ ਪ੍ਰੋ. ਸਿਪਰਾ ਸਚਦੇਵਾ, ਪ੍ਰੋ ਪਵਨਜੀਤ ਕੌਰ, ਪ੍ਰੋ. ਪਰਮਿੰਦਰ ਕੌਰ, ਪ੍ਰੋ.ਸਪਨਦੀਪ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਕਮਲਦੀਪ ਕੌਰ, ਪ੍ਰੋ. ਚਰਨਜੀਤ ਕੌਰ ਪ੍ਰੋ. ਸੁਖਪ੍ਰੀਤ ਕੌਰ, ਪ੍ਰੋ. ਸੁਮਨ ਕੁਮਾਰੀ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਨੀਤਿਕਾ ਗਰੋਵਰ, ਪ੍ਰੋ. ਪ੍ਰਭਜੋਤ ਕੌਰ ਸਮੇਤ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।