668 ਅਧਿਆਪਕਾਂ ਨੂੰ ਜੇ ਬੀ ਟੀ/ ਈ ਟੀ ਟੀ ਤੋਂ ਮਾਸਟਰ ਕਾਡਰ ਵਜੋਂ ਪਦਉਨਤ ਕੀਤਾ
ਚੰਡੀਗੜ, 27 ਅਕਤੂਬਰ (ਜਸ਼ਨ)-ਸਿੱਖਿਆ ਵਿਭਾਗ ਪੰਜਾਬ ਨੇ ਅੱਜ 668 ਜੇ.ਬੀ.ਟੀ./ਈ.ਟੀ.ਟੀ. ਦੀ ਅਧਿਆਪਕਾਂ ਦੀ ਮਾਸਟਰ ਕਾਡਰ ਵਜੋਂ ਪਦਉਨਤੀ ਕੀਤੀ ਹੈ। ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਇਹ ਰਾਜ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮਹੱਤਵਪੂਰਨ ਕਦਮ ਹੈ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਦਾ ਨਤੀਜਾ ਹੈ। ਉਨਾਂ ਕਿਹਾ ਕਿ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਨੂੰ ਪਦਉਨਤੀ ਉਪਰੰਤ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਹਨ।
ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਤਰੱਕੀ ਪਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨਾਂ ਨੂੰ ਇਮਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਪਹਿਲ ਦੇ ਰਹੀ ਹੈ। ਨਵੇਂ ਅਧਿਆਪਕਾਂ ਦੀ ਜਿੱਥੇ ਭਰਤੀ ਕੀਤੀ ਜਾ ਰਹੀ ਹੈ ਉਥੇ ਅਧਿਆਪਕਾਂ ਦੀਆਂ ਪਦਉਨਤੀਆਂ ਵੀ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ। ਪਦਉਨਤੀਆਂ ਵਾਲੇ ਅਧਿਆਪਕਾਂ ਬਾਰੇ ਜਾਣਕਾਰੀ ਦਿੰਦਿਆਂ ਡੀ.ਪੀ.ਆਈ. ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਤਰੱਕੀ ਹਾਸਲ ਕਰਨ ਵਾਲੇ ਅਧਿਆਪਕਾਂ ਵਿੱਚ 547 ਸਾਇੰਸ, 49 ਹਿਸਾਬ, 64 ਡੀ.ਪੀ.ਈ., 3 ਖੇਤੀਬਾੜੀ ਅਤੇ 5 ਸੰਸਕਿ੍ਰਤ ਵਿਸ਼ੇ ਨਾਲ ਸਬੰਧਤ ਹਨ। ਉਨਾਂ ਦੱਸਿਆ ਕਿ ਸਾਰੇ ਅਧਿਆਪਕ 3 ਨਵੰਬਰ ਨੂੰ ਸਬੰਧਤ ਡੀ.ਈ.ਓ. ਦਫਤਰ ਵਿੱਚ ਹਾਜ਼ਰੀ ਦੇਣਗੇ ਅਤੇ ਫਿਰ ਉਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਟੇਸ਼ਨ ਦਿੱਤੇ ਜਾਣਗੇ।