ਸਰਵ ਸਿੱਖਿਆ ਅਭਿਆਨ/ਰਮਸਅ ਯੂਨੀਅਨ ਦੇ ਵਫਦ ਵੱਲੋਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਦਿੱਤਾ ਗਿਆ ਮੰਗ ਪੱਤਰ
ਮੋਗਾ,27 ਅਕਤੂਬਰ (ਜਸ਼ਨ):ਸਰਵ ਸਿੱਖਿਆ ਅਭਿਆਨ/ਰਮਸਅ ਦਫਤਰੀ ਕਰਮਚਾਰੀ ਯੁਨੀਅਨ ਦਾ ਵਫਦ ਜਿਲ੍ਹਾ ਮੋਗਾ ਵੱਲੋ ਅਮਨ ਥਾਪਰ ਦੀ ਅਗਵਾਈ ਵਿੱਚ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਜੀ ਨੂੰ ਉਹਨਾ ਦੀ ਮੋਗਾ ਫੇਰੀ ਦੋਰਾਨ ਮਿਲਿਆ ਤੇ ਮੰਗਾ ਸਬੰਧੀ ਮੰਗ ਪੱਤਰ ਦਿੱਤਾ।ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੀ ਸਰਕਾਰ ਵਲੋਂ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ 27000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਬਿੱਲ ਪਾਸ ਕੀਤਾ ਗਿਆ ਸੀ ਜਿਸ ਨੂੰ ਲਾਗੂ ਨਹੀ ਕੀਤਾ ਗਿਆ ਸੀ ਪਰ ਕਾਂਗਰਸ ਸਰਕਾਰ ਵੱਲੋਂ ਵੋਟਾ ਸਮੇ ਕਰਮਚਾਰੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਿਨਟ ਮੀਟਿੰਗ ਵਿਚ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਜਾਵੇਗਾ ਪਰ 7 ਮਹੀਨੇੇ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਨਾ ਹੀ ਸਰਕਾਰ ਵੱਲੋਂ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾ ਵੀ ਨਹੀ ਦਿੱਤੀਆ ਜਾ ਰਹੀਆ ਇਹਨਾ ਦੋਹਾ ਮੰਗਾ ਸਬੰਧੀ ਅੱਜ ਸਿਹਤ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਤੇ ਉਹਨਾ ਵੱਲੋਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਸਰਕਾਰ ਵੱਲੋਂ ਜਲਦੀ ਹੀ ਰੈਗੂਲਰ ਕਰਨ ਦਾ ਫੈਸਲਾ ਲਿਆ ਜਾਵੇਗਾ ਤੇ ਤਨਖਾਹਾ ਦਾ ਵੀ ਹੱਲ ਕੀਤਾ ਜਾਵੇਗਾ। ਵਫਦ ਵੱਲੋਂ ਇਸ ਗੱਲ ਦਾ ਵੀ ਰੋਸ਼ ਪ੍ਰਗਟ ਕੀਤਾ ਗਿਆ ਕਿ ਪਿਛਲੇ ਦਿਨੀ ਸਿੱਖਿਆ ਮੰਤਰੀ ਵੱਲੋਂ ਯੂਨੀਅਨ ਨੂੰ ਮੀਟਿੰਗ ਦਾ ਸਮਾਂ ਦੇ ਕੇ ਵੀ ਉਹਨਾ ਨਾਲ ਮੀਟਿੰਗ ਨਹੀ ਕੀਤੀ।ਇਹ ਵੀ ਐਲਾਨ ਕੀਤਾ ਕਿ ਜੇ ਜਲਦੀ ਹੀ ਸਰਕਾਰ ਵੱਲੋਂ ਮੰਗਾਂ ਸਬੰਧੀ ਮੀਟਿੰਗ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।ਇਸ ਮੋਕੇ ਆਨੰਦ ਪ੍ਰਕਾਸ਼,ਗੁਰਤੇਜ ਸਿੰਘ,ਲੋਕੇਸ਼ਵਰ ਸ਼ਰਮਾ,ਦੀਪਕ ਗਾਬਾ, ਮਨਜੀਤ ਕੋਰ,ਹਰਪ੍ਰੀਤ ਸ਼ਰਮਾ,ਪੂਨਮ ਅਤੇ ਰੇਨੂ ਬਾਲਾ ਮੋਜੂਦ ਸਨ।