ਵਿਜੀਲੈਂਸ ਵਲੋਂ ਪਾਵਰ ਕਾਰਪੋਰੇਸ਼ਨ ਦਾ ਐਸ.ਡੀ.ਓ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਚੰਡੀਗੜ੍ਹ, 27 ਅਕਤੂਬਰ:(ਜਸ਼ਨ)- ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਰਾਹੋਂ ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਐਸ.ਡੀ.ਓ ਰਾਮ ਲਾਲ ਕਲੇਰ ਨੰੂ 50 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਸ.ਡੀ.ਓ ਰਾਮ ਲਾਲ ਕਲੇਰ ਨੂੰ ਹਰਜਿੰਦਰ ਸਿੰਘ, ਵਾਸੀ ਭਾਰਟਾ, ਥਾਣਾ ਰਾਹੋਂ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ 50 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਪਤਨੀ ਰਜਿੰਦਰ ਕੌਰ ਵਲੋਂ ਆਪਣੀ ਮਾਲਕੀ ਵਾਲੀ ਜਮੀਨ ਵਿਚ ਨਵਾਂ ਟਿਊਬਵੈਲ ਕੁਨੈਕਸ਼ਨ ਲੈਣ ਲਈ ਇਕ ਦਰਖਾਸਤ ਪੀ.ਐਸ.ਪੀ.ਸੀ.ਐਲ ਰਾਹੋਂ ਦੇ ਦਫਤਰ ਵਿਖੇ ਦਿੱਤੀ ਗਈ ਜਿਸ ’ਤੇ ਕਾਰਵਾਈ ਕਰਨ ਲਈ ਐਸ.ਡੀ.ਓ ਵਲੋਂ ਹਸਤਾਖਰ ਹੋਣ ਉਪਰੰਤ ਉਚ ਅਧਿਕਾਰੀਆਂ ਨੰੂ ਮੰਜੂਰੀ ਲਈ ਭੇਜਣੀ ਸੀ। ਦਰਖਾਸਤ ’ਤੇ ਹਸਤਾਖਰ ਕਰਨ ਅਤੇ ਉਚ ਅਧਿਕਾਰੀਆਂ ਨੰੂ ਮੰਜੂਰੀ ਲਈ ਭੇਜਣ ਬਦਲੇ ਉਕਤ ਐਸ.ਡੀ.ਓ ਵਲੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਐਸ.ਡੀ.ਓ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 50 ਹਜਾਰ ਰੁਪਏ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਐਸ.ਡੀ.ਓ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਜਲੰਧਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।