ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ
ਮੋਗਾ, 28 ਅਕਤੂਬਰ (ਜਸ਼ਨ): ਅੱਜ ਸੀਨੀਅਰ ਸਿਟੀਜ਼ਨ ਕੌਂਸਲ (ਫੈਡਸਨ) ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਰੈਡ ਕਰਾਸ ਡੇ-ਕੇਅਰ ਸੈਂਟਰ, ਜਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਰਦਾਰੀ ਲਾਲ ਕਾਮਰਾ, ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਮੋਗਾ ਤੇ ਸੀਨੀਅਰ ਵਾਈਸ ਪ੍ਰਧਾਨ ਫੈਡਸਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਇੱਕ ਮਤੇ ਰਾਹੀ ਸ਼ਹੀਦ ਸੂਬੇਦਾਰ ਸ. ਜੋਗਿੰਦਰ ਸਿੰਘ ਮਾਹਲਾ ਪਰਮਵੀਰ ਚੱਕਰ ਵਿਜੇਤਾ ਦੇ 55ਵੇਂ ਸ਼ਹੀਦੀ ਦਿਵਸ ਦੇ ਸਬੰਧ ਵਿੱਚ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨਾਂ ਦੀ ਬਹਾਦਰੀ ਨੂੰ ਸਲਾਮ ਕੀਤਾ। ਕਾਮਰਾ ਨੇ ਕਿਹਾ ਕਿ ਸ਼ਹੀਦ ਜੋਗਿੰਦਰ ਸਿੰਘ ਨੇ ਪੂਰੇ ਦੇਸ਼ ਵਿੱਚ ਮੋਗਾ ਜਿਲੇ ਦਾ ਨਾਮ ਰੋਸ਼ਨ ਕੀਤਾ ਹੈ, ਜਿਨਾਂ ਦੀ ਬਹਾਦਰੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇੱਕ ਹੋਰ ਮਤੇ ਰਾਹੀ ਇਹ ਫੈਸਲਾ ਲਿਆ ਗਿਆ ਕਿ ਸਰਕਾਰ ਵਲੋਂ ਬਜੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਗਰੂਕ ਕਰਨ ਦੀ ਕੌਂਸਲ ਵਲੋਂ ਭਰਪੂਰ ਕੋਸ਼ਿਸ਼ਾ ਕੀਤੀਆਂ ਜਾਣਗੀਆਂ ਤਾਂਕਿ ਬਜੁਰਗ ਭਲਾਈ ਐਕਟ 2007 ਦੀ ਪਾਲਣਾ ਕੀਤੀ ਜਾ ਸਕੇ। ਸਰਕਾਰ ਨੂੰ ਅਪੀਲ ਕੀਤੀ ਗਈ ਕਿ ਬਜੁਰਗ ਭਲਾਈ ਭੱਤਾ 1000 ਰੁਪਏ ਪ੍ਰਤੀ ਮਹੀਨਾ ਅਤੇ ਹਰਿਆਣਾ ਦੀ ਤਰਜ਼ ਬੱਸ ਸਹੂਲਤਾਂ ਦਿੱਤੀਆ ਜਾਣ, ਬਣਦੀ ਡੀ.ਏ. ਦੀ ਕਿਸ਼ਤ ਅਤੇ ਬਕਾਏ ਜਲਦੀ ਤੋਂ ਜਲਦੀ ਦਿੱਤੇ ਜਾਣ। ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਦੇ ਸੁਧਾਰ ਲਈ ਉਪਰਾਲੇ ਕੀਤੇ ਜਾਣ ਅਤੇ ਪਰੈਸ਼ਰ ਅਤੇ ਮਿੳੂਜੀਕਲ ਹਾਰਨ ਉੱਪਰ ਪੂਰਨ ਤੌਰ ਤੇ ਪਾਬੰਦੀ ਲਾਉਣ ਦੀ ਅਪੀਲ ਕੀਤੀ ਗਈ ਤਾਂਕਿ ਧੁਨੀ ਪ੍ਰਦੂਸ਼ਣ ਤੋਂ ਨਿਜਾਤ ਮਿਲ ਸਕੇ। ਇਸ ਮੀਟਿੰਗ ਵਿੱਚ ਮੇਜਰ ਸਿੰਘ ਘੋਲੀਆ, ਦਰਸ਼੍ਨ ਸਿੰਘ ਗਿੱਲ, ਅਵਤਾਰ ਸਿੰਘ, ਦਰਬਾਰ ਸਿੰਘ. ਡਾ. ਰਜਿੰਦਰਪਾਲ ਸਿੰਘ, ਹਰਬੰਸ ਸਿੰਘ, ਕਰਮਜੀਤ ਸਿੰਘ ਗਿੱਲ, ਗੁਰਦਰਸ਼ਨ ਸਿੰਘ ਸੋਢੀ, ਸੁਰਜੀਤ ਸਿੰਘ, ਲਾਲ ਸਿੰਘ, ਜਗਦੀਸ਼ ਕੰਬੋਜ, ਅਮਰਜੀਤ ਸਿੰਘ, ਜਰਨੈਲ ਸਿੰਘ ਸੰਧੂ, ਜਸਪਾਲ ਸਿੰਘ, ਚੰਨਣ ਸਿੰਘ, ਰਮੇਸ਼ ਗਾਬਾ, ਹਰਨੇਕ ਸਿੰਘ ਸਿੱਧੂ, ਗੁਰਦੀਪ ਸਿੰਘ ਬਰਾੜ, ਜਗਰ ਸਿੰਘ, ਚਮਕੌਰ ਸਿੰਘ, ਗੁਰਦੀਪ ਸਿੰਘ, ਰਮੇਸ਼ ਗੁਪਤਾ, ਜਗਦੇਵ ਸਿੰਘ, ਸਵਤੰਤਰ ਗੁਪਤਾ, ਗੁਰਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।