ਸਹੁਰੇ ਪਰਿਵਾਰ ਤੋਂ ਤੰਗ ਆ ਕੇ ਔਰਤ ਨੇ ਲਿਆ ਫਾਹਾ,ਪਤੀ, ਸਹੁਰਾ ਤੇ ਸੱਸ ਖਿਲਾਫ ਮਾਮਲਾ ਦਰਜ

ਮੋਗਾ,30 ਅਕਤੂਬਰ (ਜਸ਼ਨ):ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਚਲਦਿਆਂ ਇਕ ਔਰਤ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਾ ਹੈ। ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਿ੍ਰਤਕਾ ਦੇ ਪਿਤਾ ਖੁਸ਼ੀ ਮੁਹੰਮਦ ਨੇ ਦੱਸਿਆ ਕਿ ਉਸ ਦੀ ਬੇਟੀ ਸ਼ਬੀਨਾ ਉਮਰ 32 ਸਾਲ ਦਾ ਵਿਆਹ ਬੱਧਨੀ ਕਲਾਂ ਦੇ ਵਾਸੀ ਪਿ੍ਰੰਸ ਨਾਲ ਹੋਇਆ ਸੀ ਤੇ ਉਸ ਦੇ ਦੋ ਬੱਚੇ ਵੀ ਸਨ ਪਰ ਉਸ ਦਾ ਪਤੀ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਕੁੱਟਦਾ ਮਾਰਦਾ ਸੀ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਦੀ ਬੇਟੀ ਨੇ ਬੀਤੀ ਦੇਰ ਸ਼ਾਮ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮਿ੍ਰਤਕਾ ਦੇ ਪਿਤਾ ਖੁਸ਼ੀ ਮੁਹੰਮਦ ਦੇ ਬਿਆਨਾਂ ’ਤੇ ਪਤੀ, ਸਹੁਰਾ ਤੇ ਸੱਸ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।