ਵਿਜੀਲੈਂਸ ਦੇ ਜਿਲਾ ਮੁਖੀਆਂ ਵਲੋਂ ਚੌਕਸੀ ਜਾਗਰੂਕਤਾ ਸਪਤਾਹ ਦੌਰਾਨ ਆਯੋਜਿਤ ਸਮਾਗਮਾ ‘ਚ ਆਮ ਲੋਕਾਂ ਵੱਲੋਂ ਭਰਵੀਂ ਸ਼ਮੂਲੀਅਤ
ਚੰਡੀਗੜ 31 ਅਕਤੂਬਰ:(ਜਸ਼ਨ): ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਰਾਜ ਭਰ ਵਿਚ ਮਨਾਏ ਜਾ ਰਹੇ ‘ਚੌਕਸੀ ਜਾਗਰੂਕਤਾ ਸਪਤਾਹ’ ਦੌਰਾਨ ਵੱਖ-ਵੱਖ ਵਿਜੀਲੈਂਸ ਰੇਜਾਂ ਦੇ ਜਿਲਾ ਮੁੁਖੀਆਂ ਨੇ ਜਿਥੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਿਸ਼ਵਤ ਨਾ ਲੈਣ ਸਬੰਧੀ ਸਹੰੁ ਚੁਕਾਈ ਉਥੇ ਆਮ ਲੋਕਾਂ ਨੰੂ ਭਿ੍ਰਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੇ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਚੌਕਸੀ ਕਮਿਸ਼ਨ ਵੱਲੋਂ ਸਾਲ 2017-18 ਨੰੂ ‘ਭਿ੍ਰਸ਼ਟਾਚਾਰ ਮੁਕਤ ਭਾਰਤ’ ਦੇ ਮਨੋਰਥ ਤਹਿਤ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਮੋਹਾਲੀ, ਪਟਿਆਲਾ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਜਲੰਧਰ ਅਤੇ ਅੰਮਿ੍ਰਤਸਰ ਸਥਿਤ ਬਿਓਰੋ ਦੇ ਐਸ.ਐਸ.ਪੀਜ਼ ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚ ਸੈਮੀਨਾਰ ਕਰਵਾਕੇ ਆਮ ਲੋਕਾਂ ਤੇ ਵਿਦਿਆਰਥੀਆਂ ਨੰੂ ਰਿਸ਼ਵਤਖੋਰੀ ਦੀ ਪ੍ਰਥਾ ਨੰੂ ਬੰਦ ਕਰਨ ਸਬੰਧੀ ਚਾਨਣਾ ਪਾਇਆ ਗਿਆ ਅਤੇ ਉਨਾਂ ਨੰੂ ਪ੍ਰੇਰਿਤ ਕੀਤਾ ਕਿ ਉਹ ਕਿਸੇ ਵੀ ਸਰਕਾਰੀ ਕੰਮ ਲਈ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੰੂ ਰਿਸ਼ਵਤ ਨਾ ਦੇਣ ਕਿਉਂਕਿ ਰਿਸ਼ਵਤ ਇਕ ਲਾਹਣਤ ਹੈ ਜਿਸ ਨਾਲ ਸਮਾਜ ਕਦੇ ਵੀ ਤਰੱਕੀ ਨਹੀਂ ਕਰ ਸਕਦਾ। ਬੁਲਾਰੇ ਨੇ ਦੱਸਿਆ ਕਿ ਉਕਤ ਰੇਜਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਮ ਜਨਤਾ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਮੁਫਤ ਸਾਹਿਤ ਅਤੇ ਪੈਫ਼ਲਿਟਾਂ ਦੀ ਫੰਡ ਵੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ ਸ਼੍ਰੀ ਬੀ.ਕੇ ਉੱਪਲ ਦੇ ਨਿਰਦੇਸ਼ਾਂ ਹੇਠ ਪ੍ਰਮੁੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਚੌਕਸੀ ਜਾਗਰੂਕਤਾ ਸਪਤਾਹ ਸਬੰਧੀ ਬੈਨਰ ਵੀ ਲਗਵਾਏ ਗਏ ਹਨ ਅਤੇ ਉਘੇ ਸਿੱਖਿਆ ਸ਼ਾਸਤਰੀਆਂ ਅਤੇ ਨਾਮਵਰ ਸ਼ਖਸ਼ੀਅਤਾਂ ਦੀ ਸ਼ਮੂਲੀਅਤ ਸਦਕਾ ਆਯੋਜਿਤ ਸੈਮੀਨਾਰਾਂ ਦੌਰਾਨ ਵਿਸ਼ੇਸ਼ ਲੈਕਚਰ ਵੀ ਕਰਵਾਏ ਗਏ ਅਤੇ ਨੁੱਕੜ ਨਾਟਕਾਂ ਰਾਹੀਂ ਭਿ੍ਰਸ਼ਟਾਚਾਰ ਦੇ ਖਾਤਮੇ ਬਾਰੇ ਭਾਵਪੂਰਤ ਸੁਨੇਹਾ ਵੀ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਨਾਂ ਸਮਾਗਮਾਂ, ਸੈਮੀਨਾਰਾਂ ਅਤੇ ਨੁੱਕੜ ਨਾਟਕਾਂ ਵਿਚ ਲੋਕਾਂ ਦਾ ਭਰਵਾਂ ਹੰੁਗਾਰਾ ਵੇਖਣ ਨੰੂ ਮਿਲਿਆ ਹੈ।ਇਸ ਸਬੰਧੀ ਵੇਰਵੇ ਦਿੰਦਿਆਂ ਡਾਇਰੈਕਟਰ ਵਿਜੀਲੈਂਸ ਸ਼੍ਰੀ ਜੀ. ਨਾਗੇਸ਼ਵਰਾ ਰਾਓ ਨੇ ਦੱਸਿਆ ਕਿ ਇਸ ਵਾਰ ਚੌਕਸੀ ਜਾਗਰੂਕਤਾ ਸਪਤਾਹ ਵਿਚ ਲੋਕਾਂ ਦੀ ਬਿਹਤਰ ਸ਼ਮੂਲੀਅਤ ਦੇਖਣ ਨੂੰ ਮਿਲੀ ਹੈ ਅਤੇ ਵਿੱਦਿਅਕ ਸੰਸਥਾਵਾਂ ਤੇ ਪੰਚਾਇਤੀ ਸੰਸਥਾਵਾਂ ਵਿਚ ਹੋ ਰਹੇ ਸੈਮੀਨਾਰਾਂ ਵਿਚ ਜਨਤਾ ਦੀ ਭਰਵੀਂ ਹਾਜ਼ਰੀ ਦੇਖਣ ਨੰੂ ਮਿਲ ਰਹੀ ਹੈ।