ਵਿਜੀਲੈਸ ਵਲੋ ਜੇ.ਈ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ 31 ਅਕਤੂਬਰ:(ਜਸ਼ਨ): ਪੰਜਾਬ ਵਿਜੀਲੈਸ ਬਿਊਰੋ ਵੱਲੋ ਭਿ੍ਰਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸਫਾਈ, ਡਵੀਜਨ-1, ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ ਜੁਨੀਅਰ ਇੰਜੀਨੀਅਰ ਨੰੂ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਸਰਬਜੀਤ ਨੰੂਸ਼ਿਕਾਇਤਕਰਤਾ ਹਰਪਾਲ ਸਿੰਘ ਵਾਸੀ ਪਿੰਡ ਓਠਿਆਂ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਤੇ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਪਿੰਡ ਵਿਚ ਸਵੱਛ ਭਾਰਤ ਮੁਹਿੰਮ ਅਧੀਨ ਉਸਾਰੀਆਂ ਜਾ ਰਹੀਆਂ ਲੈਟਰੀਨਾ ਬਣਾਉਣ ਲਈ 16 ਲਾਭਪਾਤਰੀਆਂ ਨੰੂ ਗ੍ਰਾਂਟ ਦੇਣ ਬਦਲੇ 1000 ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ ਉਕਤ ਜੇ.ਈ ਵਲੋ 16,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10000 ਰੁਪਏ ਵਿਚ ਤੈਅ ਹੋ ਗਿਆ ਹੈ।ਵਿਜੀਲੈਸ ਵਲੋ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਜੇ.ਈ ਨੰੂ ਦੋ ਸਰਕਾਰੀ ਗਵਾਹਾ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ, ਬੁਲਾਰੇ ਨੇ ਦੱਸਿਆਂ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮਿ੍ਰਤਸਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।