‘ਸੰਤ ਬਾਬਾ ਅਜਮੇਰ ਸਿੰਘ ਰੱਬ ਜੀ 19ਵੀਂ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ
ਮੋਗਾ,1 ਨਵੰਬਰ (ਜਸ਼ਨ)-ਕਾਰ ਸੇਵਾ ਵਾਲੇ ਸੰਤ ਬ੍ਰਹਮ ਗਿਆਨੀ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਜਿੰਨਾਂ ਨੇ ਅਨੇਕਾ ਹੀ ਗੁਰਦਆਰੇ ਧਰਮਸ਼ਾਲਾਵਾਂ, ਸਕੂਲ, ਕਾਲਜ, ਬੱਸ ਸਟੈਂਡ ਅਤੇ ਹੋਰ ਬਹੁਤ ਹੀ ਸਮਾਜ ਭਲਾਈ ਦੇ ਕੰਮ ਕੀਤੇ ਸੰਗਤਾਂ ਨੂੰ ਵਹਿਮਾਂ ਭਰਮਾਂ ਚੋਂ ਕੱਢਕੇ ਬਾਣੀ ਅਤੇ ਬਾਣੇ ਨਾਲ ਜੋੜਿਆ, ਇਨਾਂ ਦੀ ਸਲਾਨਾ 19ਵੀਂ ਬਰਸੀ ‘ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਯਾਦਗਾਰੀ ਕਮੇਟੀ’ ਵੱਲੋਂ ਤਪ ਅਸਥਾਨ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਨਿੳੂ ਗੁਲਾਬੀ ਬਾਗ ਜੀ.ਟੀ. ਰੋਡ ਮੋਗਾ ਵਿਖੇ ਬੜੀ ਸਰਧਾ ਅਤੇ ਪਿਆਰ ਨਾਲ ਮਨਾਈ ਗਈ। ਇਸ ਮੌਕੇ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਮਹਾਨ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪਹੁੰਚੇ ਹੋਏ ਰਾਗੀ ਤੇ ਢਾਡੀ ਜੱਥਿਆਂ ਵੱਲੋਂ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੰੁਚੇ ਸਿੰਘ ਸਾਹਿਬ ਇਕਬਾਲ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਪਟਨਾ ਸਾਹਿਬ ਨੇ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਸਨ, ਉਨਾਂ ਨੇ ਸੰਗਤਾਂ ਨੂੰ ਵਹਿਮਾਂ-ਭਰਮਾਂ ’ਚੋਂ ਕੱਢ ਕੇ ਬਾਣੀ ਤੇ ਬਾਣੇ ਨਾਲ ਜੋੜਿਆ। ਉਨਾਂ ਕਿਹਾ ਕਿ ਰੱਬ ਜੀ ਨੇ ਦੇਸ਼ ਦੀ ਲੜਾਈ ਵਿਚ ਵੱਡਾ ਯੋਗਦਾਨ ਪਾਇਆ ਸੀ। ਉਨਾਂ ਦੇ ਕੀਤੇ ਕਾਰਜਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਮਾਤਾ ਗਿਆਨ ਕੌਰ, ਭਰਪੂਰ ਸਿੰਘ ਯੂ.ਕੇ., ਬਲਵੀਰ ਸਿੰਘ ਰਾਮੂੰਵਾਲੀਆ, ਬਾਬਾ ਕੁਲਦੀਪ ਸਿੰਘ ਸੇਖਾ ਆਦਿ ਨੇ ਆਏ ਹੋਏ ਸਿੰਘ ਸਾਹਿਬਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਤ ਗੁਰਦਿਆਲ ਸਿੰਘ ਟਾਂਡਾ ਉੜਮੁੜ ਵਾਲੇ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਲੁਧਿਆਣਾ ਵਾਲੇ, ਗਿਆਨੀ ਸਰਬਜੀਤ ਸਿੰਘ ਗੁਰਦੁਆਰਾ ਦੁਖਨਿਵਾਰਨ ਸਾਹਿਬ ਲੁਧਿਆਣਾ ਵਾਲੇ, ਰਾਗੀ ਸਰਬਜੀਤ ਸਿੰਘ ਜਗਰਾਓਂ ਵਾਲੇ, ਰਬਾਬੀ ਇਕਬਾਲ ਮੁਹੰਮਦ ਦਾ ਜੱਥਾ ਤੇ ਹੋਰ ਸੰਤਾਂ-ਮਹਾਂਪੁਰਸ਼ਾਂ ਨੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਕਮੇਟੀ ਵੱਲੋਂ 9 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ। ਇਸ ਮੌਕੇ ਗੰ੍ਰਥੀ ਸਵਰਨ ਸਿੰਘ, ਕਰਤਾਰ ਸਿੰਘ ਜੌੜਾ ਪ੍ਰਧਾਨ ਸਵਰਨਕਾਰ ਸੰਘ ਪੰਜਾਬ, ਕਵੀਸ਼ਰ ਭਾਈ ਭੁਪਿੰਦਰ ਸਿੰਘ, ਮਨਜਿੰਦਰ ਸਿੰਘ, ਸੁਖਚਰਨ ਸਿੰਘ, ਸੁਖਚੈਨ ਸਿੰਘ ਰਾਮੰੂਵਾਲੀਆ, ਜੋਗਿੰਦਰ ਸਿੰਘ, ਜਗਸੀਰ ਸਿੰਘ, ਹਰਜੀਤ ਸਿੰਘ, ਖੇਮ ਸਿੰਘ, ਪਰਮਿੰਦਰ ਸਿੰਘ ਪ੍ਰਧਾਨ ਤਲਵੰਡੀ ਭਾਈ, ਚਰਨਜੀਤ ਸਿੰਘ, ਹਰਚਰਨ ਸਿੰਘ, ਸਰਪੰਚ ਹਰਭਜਨ ਸਿੰਘ, ਜਸਪਾਲ ਸਿੰਘ ਧੰੁਨਾ, ਪਿਆਰਾ ਸਿੰਘ, ਜਗਜੀਤ ਸਿੰਘ ਜੌੜਾ, ਰਣਜੀਤ ਸਿੰਘ ਜਗਰਾਓਂ, ਨਿਰਮਲ ਸਿੰਘ ਕੈਨੇਡਾ, ਹਰਕੌਰ ਭੋਲੀ, ਮਹਿੰਦਰ ਸਿੰਘ ਮਿੰਦੀ, ਗੁਰਨਾਮ ਸਿੰਘ ਗਾਮ, ਮਹਿੰਦਰ ਸਿੰਘ ਮਹਿਰੋਂ, ਪਿ੍ਰਤਪਾਲ ਸਿੰਘ, ਗੁਰਸੇਵਕ ਸਿੰਘ ਸੰਨਿਆਸੀ, ਸੋਹਣ ਸਿੰਘ, ਗੁਰਦੇਵ ਸਿੰਘ, ਚਮਕੌਰ ਸਿੰਘ ਭਿੰਡਰ, ਅਮਰਜੀਤ ਸਿੰਘ ਕਲਕੱਤਾ, ਲਖਵੀਰ ਸਿੰਘ ਲੱਖਾ, ਡਾ. ਕੁਲਦੀਪ ਸਿੰਘ, ਜਸਵਿੰਦਰ ਸਿੰਘ, ਹਰਨੇਕ ਸਿੰਘ ਰਾਮੂੰਵਾਲੀਆ, ਤੇਜਿੰਦਰ ਸਿੰਘ, ਗੁਰਜੰਟ ਸਿੰਘ, ਖੇਮ ਸਿੰਘ, ਮਹਿੰਦਰ ਸਿੰਘ ਮਹਿਰੋਂ, ਰਾਗੀ ਹਰਿਸ਼ਨ ਸਿੰਘ ਪਟਨੇ ਵਾਲੇ, ਅਮਰਜੀਤ ਸਿੰਘ ਗਿੱਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਸਮਾਜਿਕ, ਰਾਜਨੀਤਿਕ ਤੇ ਧਾਰਿਮਕ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।