ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਯਾਦਗਰੀ ਹੋ ਨਿਬੜਿਆ ਯੁੱਗ ਕਵੀ ਪ੍ਰੋ.ਮੋਹਨ ਸਿੰਘ ਦੇ ਜਨਮ-ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਮੋਗਾ, 2 ਨਵੰਬਰ (ਜਸ਼ਨ):-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਸਚੁੱਜੀ ਰਹਿਨੁਮਾਈ ਅਧੀਨ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਪੰਜਾਬੀ ਵਿਭਾਗ ਵੱਲੋਂ ਯੁੱਗ ਕਵੀ ਪ੍ਰੋ.ਮੋਹਨ ਸਿੰਘ ਦੇ ਜਨਮ ਦਿਨ ਦੇ ਸੰਬੰਧ ਵਿੱਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰ੍ਰੋਗਰਾਮ ਵਿੱਚ ਕਵਿਤਾ ਉਚਾਰਣ, ਗੀਤ ਗਾਇਨ, ਭੰਡ, ਸ਼ਾਇਰੋ ਸ਼ਾਇਰੀ, ਮੁਹਾਵਰੇਦਾਰ ਵਾਰਤਾਲਾਪ ਤੋਂ ਬਿਨਾਂ ਸਹਾਇਕ ਪ੍ਰੋ.ਪਵਨਜੀਤ ਕੌਰ, ਪੰਜਾਬੀ ਵਿਭਾਗ, ਸਹਾਇਕ ਪ੍ਰੋ.ਸਪਨਦੀਪ ਕੌਰ ਅਤੇ ਸਹਾਇਕ ਪ੍ਰੋ.ਪ੍ਰਭਜੋਤ ਕੌਰ ਦੁਆਰਾ ਪ੍ਰੋ.ਮੋਹਨ ਸਿੰਘ ਦੇ ਜੀਵਨ ਤੇ ਪੰਜਾਬੀ ਸਾਹਿਤ ਵਿੱਚ ਪਾਏ ਯੋਗਦਾਨ ਸੰਬੰਧੀ ਚਾਨਣਾ ਪਾਇਆ ਗਿਆ। ਕਾਲਜ ਦੇ ਥੀਏਟਰ ਦੇ ਵਿਦਿਆਰਥੀਆਂ ਦੁਆਰਾ ਸਕਿੱਟ ਰਾਹੀ ਵਿਦਿਆਰਥੀਆਂ ਦਾ ਮਨੋਰੰਜਨ ਵੀ ਕੀਤਾ ਗਿਆ। ਡਾ.ਬਲਜਿੰਦਰ ਕੌਰ, ਪ੍ਰੋਫ਼ੈਸਰ ਪੰਜਾਬੀ ਵਿਭਾਗ ਦੁਆਰਾ ਵਿਦਿਆਰਥੀਆਂ ਤੇ ਅਧਿਆਪਕ ਸਾਹਿਬਾਨਾਂ ਦਾ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੇ ਅਖ਼ੀਰ ਵਿੱਚ ਸੰਸਥਾ ਦੀ ਮੈਨਜਮੈਂਟ ਕਮੇਟੀ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ ਜੀ, ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ, ਵਾਈਸ ਪਿ੍ਰੰਸੀਪਲ ਗੁਰਜੀਤ ਕੌਰ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਤੇ ਵਿਦਿਆਰਥੀਆਂ ਦੀ ਪ੍ਰੋਗਰਾਮ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਲਈ ਹੌਸਲਾ ਅਫ਼ਜਾਈ ਕੀਤੀ ਤੇੇ ਅੱਗੇ ਤੋਂ ਅਜਿਹੇ ਪ੍ਰੋਗਰਾਮ ਨੂੰ ਉਲੀਕਣ ਸੰਬੰਧੀ ਪ੍ਰੇਰਿਤ ਵੀ ਕੀਤਾ।ਇਸ ਮੌਕੇ ਵਾਈਸ ਪਿ੍ਰੰਸੀਪਲ ਗੁਰਜੀਤ ਕੌਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰੋਗਰਾਮ ਵਿੱਚ ਵਿਭਾਗਾਂ ਦੇ ਵਿਦਿਆਰਥੀਆਂ ਦੁਆਰਾ ਵਧ-ਚੜ੍ਹ ਕੇ ਹਿੱਸਾ ਲਿਆ ਗਿਆ।