ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਆਗਮਨ ਪੁਰਬ ਮਨਾਇਆ

ਮੋਗਾ, 3 ਨਵੰਬਰ (ਜਸ਼ਨ) : ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਆਗਮਨ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਮੂਲ ਮੰਤਰ ਦਾ ਜਾਪ ਕੀਤਾ ਤੇ ਇਸ ਤੋਂ ਬਾਅਦ ਸ਼ਬਦ ਗਾਇਣ ਕੀਤਾ ਗਿਆ। ਮਾਰਸ ਹਾੳੂਸ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਚਾਨਣਾ ਪਾਇਆ ਗਿਆ। ਸਕੂਲ ਪਿ੍ਰੰ: ਮੈਡਮ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਫਿਲਾਸਫੀ ਤੋਂ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਸੋਚ ਜੀਵਨ ਸਿਧਾਂਤ ਤੇ ਪਹਿਰਾ ਦੇਣਾ ਅੱਜ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਦਵਿੰਦਰਪਾਲ ਸਿੰਘ ਰਿੰਪੀ ਅਤੇ ਕੁਲਦੀਪ ਸਿੰਘ ਸਹਿਗਲ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਜੋਕੇ ਸਮੇਂ ਵਿਚ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ’ਤੇ ਅਮਲ ਕਰਕੇ ਅਸੀਂ ਉਸਾਰੂ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ।