ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਮੂਹ ਦੇਸ਼ ਵਾਸੀਆਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
ਬਿਲਾਸਪੁਰ ,3 ਨਵੰਬਰ (ਜਸ਼ਨ)- ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਮੂਹ ਦੇਸ਼ ਵਾਸੀਆਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਗੁਰੂ ਸਾਹਿਬ ਜੀ ਵੱਲੋਂ ਲੋਕਾਈ ਨੂੰ ਦਿੱਤਾ ਸੁਨੇਹਾ ‘ਕਿਰਤ ਕਰੋ ਤੇ ਵੰਡ ਛੱਕੋ’ ਨੂੰ ਭਾਰਤ ਵਿਚ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੀ ਇਨ ਬਿੰਨ ਪਾਲਣਾ ਕਰ ਰਹੀਆਂ ਹਨ । ਬਿਲਾਸਪੁਰ ਨੇ ਆਖਿਆ ਕਿ ਗੁਰੂ ਨਾਨਕ ਸਾਹਿਬ ਨੇ ਭਾਈ ਮਰਦਾਨੇ ਨਾਲ ਚਾਰ ਦਿਸ਼ਾਵਾਂ ਦੀਆਂ ਯਾਤਰਾਵਾਂ ਕੀਤੀਆਂ ਜਿਸ ਦੌਰਾਨ ਉਹਨਾਂ ਦੁਨੀਆਂ ’ਚੋਂ ਪਾਖੰਡ ,ਝੂਠ ਅਤੇ ਨਫਰਤ ਨੂੰ ਖਤਮ ਕਰਨ ਅਤੇ ਮਨੁੱਖਤਾ ਨੂੰ ਸਾਂਝੀਵਾਲਤਾ ਦੇ ਸੰਦੇਸ਼ ਦਿੱਤਾ।