ਪਿੰਡ ਡਰੋਲੀ ਭਾਈ ਵਿਖੇ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ
ਡਰੋਲੀ ਭਾਈ, 4 ਨਵੰਬਰ (ਜਸ਼ਨ) : ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਪਿੰਡ ਡਰੋਲੀ ਭਾਈ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੀ ਸਹਿਯੋਗ ਨਾਲ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਜੀ ਤੋਂ ਰਵਾਨਾ ਹੋ ਕੇ ਵੱਖ-ਵੱਖ ਪੜਾਵਾਂ ਵਿਚੋਂ ਗੁਜ਼ਰਦਾ ਹੋਇਆ ਆਪਣੇ ਨਿੱਜੀ ਸਥਾਨ ਤੇ ਪਹੰੁਚਿਆ, ਹਰ ਪੜਾਅ ਤੇ ਸੰਗਤਾਂ ਲਈ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਹੋਏ ਸਨ। ਇਸ ਮੌਕੇ ਨਿਰਮਲ ਸਿੰਘ ਨੂਰ ਦੇ ਢਾਡੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਫਲਸਫੇ ਸਬੰਧੀ ਵਾਰਾਂ ਪੇਸ਼ ਕਰਕੇ ਸੰਗਤਾਂ ਵਿਚ ਜੋਸ਼ ਭਰ ਦਿੱਤਾ। ਨਗਰ ਕੀਰਤਨ ਮੌਕੇ ਜੱਥੇਦਾਰ ਬਾਬਾ ਨਿਹਾਲ ਸਿੰਘ ਦਿੱਲੀ ਵਾਲੇ, ਸਰਪੰਚ ਨਾਹਰ ਸਿੰਘ, ਜਸਪਾਲ ਸਿੰਘ ਸੰਘਾ, ਇਕਬਾਲ ਸਿੰਘ ਸੰਘਾ, ਸਤਵੀਰ ਸਿੰਘ ਗੋਲਡੀ, ਗਗਨ ਸਿੰਘ ਸੰਘਾ, ਗੁਰਦੇਵ ਸਿੰਘ ਸੈਕਟਰੀ, ਗੁਰਜੰਟ ਸਿੰਘ ਹੈਪੀ, ਅਮਰਜੀਤ ਜੋਸ਼ੀ, ਰਘੁਬੀਰ ਸਿੰਘ, ਗੁਰਲਾਬ ਸਿੰਘ, ਪਰਮਜੀਤ ਸਿੰਘ, ਸੁਖਮੰਦਰ ਸਿੰਘ, ਬਿੱਕਰ ਸਿੰਘ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜਰ ਸਨ।