ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਮੰਡੀਆਂ ਵਿੱਚ ਕੋਈ ਸਮੱਸਿਆ-ਹਰਜੀਤ ਬਰਾੜ

ਬਾਘਾਪੁਰਾਣਾ,5 ਨਵੰਬਰ (ਜਸਵੰਤ ਗਿੱਲ)ਮੰਡੀਆਂ ਵਿੱਚ ਆ ਰਹੀਆਂ ਅਨੇਕਾਂ ਸਮੱਸਿਆਵਾਂ ਦਾ ਹੱਲ ਕਰਕੇ ਪੰਜਾਬ ਸਰਕਾਰ ਨੇ ਕਿਸਾਨ ਵੀਰਾਂ ਨੂੰ ਸੁੱਖ ਦਾ ਸਾਹ ਦਵਾਇਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਐਂਡ ਵੈੱਲਫੇਅਰ ਸੈੱਲ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਬਰਾੜ ਲੰਗੇਆਣਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂਕੀਤਾ ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੱਤਾ ਵਿੱਚ ਆਉਂਦਿਆ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ।ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ।ਜਿਸ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਦੀ ਸਰਕਾਰ ਕਿਸਾਨੀ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਪੰਜਾਬ ਵਿੱਚ ਕਿਸਾਨੀ ਨੂੰ ਬਚਾਉਣ ਲਈ ਵਚਨਬੱਧ ਵੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਰਾਜ ਸਮੇਂ ਕਿਸਾਨਾਂ ਨੂੰ ਸਿਰਫ ਲੁੱਟਿਆ ਹੀ ਹੈ।ਪਰ ਕੈਪਟਨ ਸਰਕਾਰ ਕਿਸਾਨੀ ਨੂੰ ਮੁੜ ਲੀਹ ਤੇ ਲਿਆਉਣ ਵਿੱਚ ਸਫਲ ਹੋ ਰਹੀ ਹ।ਅੱਜ ਪੰਜਾਬ ਦਾ ਹਰ ਛੋਟਾ-ਵੱਡਾ ਕਿਸਾਨ ਖੁਸ਼ ਨਜ਼ਰ ਆ ਰਿਹਾ ਹੈ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸਾਨ ਵੀਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇਣ ਤਾਂ ਜੋ ਕਿਸਾਨਾਂ ਦੀ ਅਕਾਲੀ ਦਲ ਵਲੋਂ ਵਿਗਾੜੀ ਹਾਲਤ ਨੂੰ ਸੁਧਾਰਿਆ ਜਾ ਸਕੇ।