ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਰੁਜ਼ਗਾਰ ਦਾਤੇ ਬਣਾ ਰਿਹੈ- ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ
ਮੋਗਾ, 6 ਨਵੰਬਰ (ਜਸ਼ਨ)- ਡਾ. ਐਸ.ਪੀ. ਸਿੰਘ ਉਬਰਾਏ ਦੀ ਗਤੀਸ਼ੀਲ ਅਗਵਾਈ ਵਿੱਚ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਬਸਤੀ ਗੋਬਿੰਦਗੜ ਮੋਗਾ ਸਥਿਤ ਕਿੱਤਾਮੁਖੀ ਸਿਖਲਾਈ ਕੇਂਦਰ ਵਿੱਚ 6 ਮਹੀਨੇ ਦਾ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੇ 68 ਕੰਪਿਊਟਰ ਅਤੇ ਸਿਲਾਈ ਸਿਖਿਆਰਥੀਆਂ ਨੂੰ ਅੱਜ ਸਰਟੀਫਿਕੇਟ ਤਕਸੀਮ ਕੀਤੇ ਗਏ । ਇਸ ਮੌਕੇ ਸ. ਗੁਰਮੀਤ ਸਿੰਘ ਸਹੋਤਾ ਤਹਿਸੀਲਦਾਰ ਬਾਘਾਪੁਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਹਨਾਂ ਆਪਣੇ ਸੰਬੋਧਨ ਦੌਰਾਨ ਸਫਲਤਾਪੂਰਵਕ ਸਿਖਲਾਈ ਸੰਪੰਨ ਕਰਨ ਵਾਲੇ ਸਿਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਬੱਤ ਦਾ ਭਲਾ ਵੱਲੋਂ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਇਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਪੈਰਾਂ ਤੇ ਖੜੇ ਹੋ ਸਕਣ ਤੇ ਹੋਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕਣ, ਜੋ ਕਿ ਮੌਜੂਦਾ ਸਮੇਂ ਵਿੱਚ ਬਹੁਤ ਵੱਡੀ ਸਮਾਜ ਸੇਵਾ ਹੈ ਕਿਉਂਕਿ ਬੇਰੁਜਗਾਰੀ ਅੱਜ ਸਾਡੇ ਦੇਸ਼ ਦੀ ਬਹੁਤ ਵੱਡੀ ਸਮੱਸਿਆ ਹੈ ।
ਤਹਿਸੀਲਦਾਰ ਗੁਰਮੀਤ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾ;ਤ ਕਰਦਿਆਂ ਕਿਹਾ ਕਿ ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ ਟਰੱਸਟ ਰਾਹੀਂ ਜਿੰਨੀਆਂ ਵੀ ਸਮਾਜ ਸੇਵੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਉਹ ਕਾਬਿਲੇ ਤਾਰੀਫ ਹਨ ਤੇ ਉਹਨਾਂ ਦਾ ਸਮਾਜ ਨੂੰ ਬਹੁਤ ਵੱਡੇ ਪੱਧਰ ਤੇ ਫਾਇਦਾ ਮਿਲ ਰਿਹਾ ਹੈ । ਇਸ ਮੌਕੇ ਟਰੱਸਟ ਦੀ ਮੋਗਾ ਇਕਾਈ ਦੇ ਪ੍ਧਾਨ ਹਰਜਿੰਦਰ ਸਿੰਘ ਚੁਗਾਵਾਂ ਨੇ ਸਿਖਲਾਈ ਪੂਰੀ ਕਰਨ ਵਾਲੇ ਸਿਖਿਆਰਥੀਆਂ ਨੂੰ ਰੁਜਗਾਰ ਸ਼ੁਰੂ ਕਰਨ ਦੇ ਢੰਗ ਤਰੀਕਿਆਂ ਅਤੇ ਬੈਂਕਾਂ ਤੋਂ ਕਰਜ ਲੈਣ ਸੰਬੰਧੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਲੋੜਵੰਦ ਲੋਕਾਂ ਤੱਕ ਟਰੱਸਟ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਦਾ ਕਰਨ ਲਈ ਨੌਜਵਾਨ ਲੜਕੇ ਲੜਕੀਆਂ ਨੂੰ ਸਮਾਜ ਸੇਵੀ ਗਤੀਵਿਧੀਆਂ ਨਾਲ ਜੁੜਨ ਅਤੇ ਪ੍ਰਾਪਤ ਕੀਤੇ ਹੋਏ ਗਿਆਨ ਨੂੰ ਆਪਣੇ ਰੁਜ਼ਗਾਰ ਦਾ ਸਾਧਨ ਬਣਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਟ੍ੇਨਿੰਗ ਦੌਰਾਨ ਸਿਖਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਡਾ. ਐਸ.ਪੀ. ਸਿੰਘ ਉਬਰਾਏ ਅਤੇ ਸਰਬੱਤ ਦਾ ਭਲਾ ਮੋਗਾ ਇਕਾਈ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ । ਇਸ ਮੌਕੇ ਟਰੱਸਟ ਦੇ ਸਕੱਤਰ ਦਵਿੰਦਰਜੀਤ ਸਿੰਘ ਗਿੱਲ,ਗੁਰਸੇਵਕ ਸਿੰਘ ਸਨਿੰਆਸੀ , ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਗੋਕਲ ਚੰਦ ਬੁੱਘੀਪੁਰਾ, ਮੈਡਮ ਜਸਪ੍ੀਤ ਕੌਰ, ਮੈਡਮ ਸੁਖਵਿੰਦਰ ਕੌਰ, ਅਤੇ ਸਿਖਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।