ਲਿਟਲ ਮਿਲੇਨੀਅਮ ਸਕੂਲ ਵਿਚ ਬੱਚਿਆਂ ਦੇ ਗਿਆਨ ’ਚ ਵਾਧੇ ਦੇ ਮੰਤਵ ਨਾਲ ਕਰਵਾਏ ਮੁਕਾਬਲੇ
ਮੋਗਾ, 6 ਨਵੰਬਰ (ਜਸ਼ਨ)-ਸਥਾਨਕ ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਖੇ ਅੱਜ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮੰਤਵ ਨਾਲ ਵੱਖ-ਵੱਖ ਪ੍ਰਕਾਰ ਦੇ ਮੁਕਾਬਲੇ ਕਰਵਾਏ ਗਏ। ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤਾ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਪੜਾਈ ਦੇ ਨਾਲ-ਨਾਲ ਬੱਚਿਆਂ ਦਾ ਬਹੁਪੱਖੀ ਵਿਕਾਸ ਕਰਨਾ ਹੈ ਜਿਸ ਲਈ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦਰਮਿਆਨ ਵੱਖ ਵੱਖ ਤਰਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਉਹਨਾਂ ਦੇ ਗਿਆਨ ਵਿਚ ਵਾਧਾ ਹੋ ਸਕੇ। ਉਹਨਾਂ ਕਿਹਾ ਕਿ ਅੱਜ ਦੇ ਮੁਕਾਬਲਿਆਂ ਵਿਚ ਬੱਚਿਆਂ ਨੇ ਹਿੱਸਾ ਲੈਂਦੇ ਹੋਏ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਫਰੂਟ ਕਾਰਡ, ਇੰਡੋਰ ਖੇਡਾਂ ਬਾਰੇ ਵੀ ਜਾਣਕਾਰੀ ਦਿਤੀ। ਇਸ ਮੌਕੇ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ।