ਪੰਜਾਬ ਦੀਆਂ ਕੁੜੀਆਂ ਕ੍ਰਿਕਟ ਵਿੱਚ ਬਣੀਆਂ ਕੌਮੀ ਸਕੂਲ ਚੈਂਪੀਅਨ,ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਟੀਮ ਨੂੰ ਦਿੱਤੀ ਮੁਬਾਰਕਬਾਦ

*ਪੰਜਾਬ ਦੀ ਵੀਰਪਾਲ ਕੌਰ ਤੇ ਅਰਸ਼ਦੀਪ ਕੌਰ ਬਣੀਆਂ ਸਰਵੋਤਮ ਬੱਲੇਬਾਜ਼ ਤੇ ਗੇਂਦਬਾਜ਼

ਚੰਡੀਗੜ, 6 ਨਵੰਬਰ(ਜਸ਼ਨ)-ਪੰਜਾਬ ਦੀ ਅੰਡਰ 17 ਕੁੜੀਆਂ ਦੀ ਿਕਟ ਟੀਮ ਨੇ ਖੰਡਵਾ (ਮੱਧ ਪ੍ਰਦੇਸ਼) ਵਿਖੇ ਹੋਈਆਂ 63ਵੀਆਂ ਕੌਮੀ ਸਕੂਲ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਕੌਮੀ ਚੈਂਪੀਅਨਸ਼ਿਪ ਜਿੱਤੀ। ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੌਮੀ ਚੈਂਪੀਅਨ ਬਣੀ ਪੰਜਾਬ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਖਿਡਾਰਨਾਂ ਦੀ ਮਿਹਨਤ ਅਤੇ ਕੋਚਿੰਗ ਸਟਾਫ ਦੀ ਅਗਵਾਈ ਨੂੰ ਜਾਂਦਾ ਹੈ। ਉਨਾਂ ਟੀਮ ਨੂੰ ਵਧਾਈ ਦੇਣ ਦੇ ਨਾਲ ਖਿਡਾਰਨਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ।

ਉਨਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀਆਂ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਖੇਡਾਂ ਵਿੱਚ ਵੀ ਪੰਜਾਬ ਦੀਆਂ ਕੁੜੀਆਂ ਦਾ ਕੋਈ ਸਾਨੀ ਨਹੀਂ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਸਿੱਖਿਆ ਵਿਭਾਗ ਦੇ ਖੇਡ ਆਰਗੇਨਾਈਜ਼ਰ ਸ੍ਰੀ ਰੁਪਿੰਦਰ ਰਵੀ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਮੱਧ ਪ੍ਰਦੇਸ਼ ਦੇ ਖੰਡਵਾਂ ਵਿਖੇ 63ਵੀਆਂ ਕੌਮੀ ਸਕੂਲ ਖੇਡਾਂ ਦੇ ਅੰਡਰ 17 ਿਕਟ (ਕੁੜੀਆਂ) ਦੇ ਮੁਕਾਬਲੇ ਵਿੱਚ ਪੰਜਾਬ ਨੇ ਫਾਈਨਲ ਸਮੇਤ ਸਾਰੇ ਪੰਜ ਮੈਚ ਜਿੱਤੇ ਅਤੇ ਸੋਨੇ ਦਾ ਤਮਗਾ ਜਿੱਤਿਆ। ਫਾਈਨਲ ਮੁਕਾਬਲੇ ਵਿੱਚ ਮੱਧ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ ਜਦੋਂ ਕਿ ਸੈਮੀ ਫਾਈਨਲ ਵਿੱਚ ਮਹਾਂਰਾਸ਼ਟਰਾਂ ਨੂੰ 4 ਵਿਕਟਾਂ ਨਾਲ ਹਰਾਇਆ। ਉਨਾਂ ਦੱਸਿਆ ਕਿ ਪੰਜਾਬ ਦੀ ਵੀਰਪਾਲ ਕੌਰ ਨੇ ਕੁੱਲ 199 ਦੌੜਾਂ ਬਣਾਈਆਂ ਅਤੇ ਟੂਰਨਾਮੈਂਟ ਵਿੱਚ ਸਰਵੋਤਮ ਬੱਲੇਬਾਜ਼ ਬਣੀ। ਅਰਸ਼ਦੀਪ ਕੌਰ 8 ਵਿਕਟਾਂ ਨਾਲ ਸਰਵੋਤਮ ਗੇਂਦਬਾਜ਼ ਬਣੀ।