ਸ਼ਾਨਦਾਰ ਰਿਹਾ ਸੁਖਾਨੰਦ ਕਾਲਜ ਦਾ ਐੱਮ.ਏ. ਪੰਜਾਬੀ ਦਾ ਨਤੀਜਾ

ਸੁਖਾਨੰਦ ,9 ਨਵੰਬਰ (ਜਸਵੰਤ ਗਿੱਲ ਸਮਾਲਸਰ/ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਅਧੀਨ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੇ ਐੱਮ.ਏ. ਪੰਜਾਬੀ ਭਾਗ ਪਹਿਲੇ ਅਤੇ ਦੂਜੇ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ ਨੇ ਦੱਸਿਆ ਕਿ ਮਈ 2017 ਦਾ ਪੰਜਾਬ ਯੂਨੀਵਰਸਿਟੀ ਦਾ ਸਮੈਸਟਰ ਦੂਜਾ ਅਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਨੇ 72.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਤੇ ਯੂਨੀਵਰਸਿਟੀ ਦੀ ਟਾਪਰ ਲਿਸਟ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ। ਰਮਨਦੀਪ ਕੌਰ ਅਤੇ ਅਮਰਜੀਤ ਕੌਰ ਨੇ 64.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਅਤੇ ਅਮਨਦੀਪ ਕੌਰ ਨੇ 63 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਇਸੇ ਵਿਭਾਗ ਦੀ ਹੀ ਐੱਮ.ਏ. ਚੌਥਾ ਦੀ ਵਿਦਿਆਰਥਣ ਸੁਖਦੀਪ ਕੌਰ ਨੇ 70 ਫ਼ੀਸਦੀ, ਹਰਪ੍ਰੀਤ ਕੌਰ ਨੇ 69.7 ਫ਼ੀਸਦੀ ਅਤੇ ਸੁਖਪ੍ਰੀਤ ਕੌਰ ਨੇ 68.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ, ਕਾਲਜ ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ ਨੇ ਵਿਦਿਆਰਥਣਾਂ ਉਹਨਾਂ ਦੇ ਮਾਤਾ-ਪਿਤਾ ਅਤੇ ਵਿਭਾਗ ਦੇ ਮਿਹਨਤੀ ਅਧਿਆਪਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ।


