ਕੈਪਟਨ ਸਰਕਾਰ ਨੇ ਝੋਨੇ ਦੇ ਪਹਿਲੇ ਸੀਜ਼ਨ ਦੌਰਾਨ 1728.12 ਕਰੋੜ ਰੁਪਏ (94.60 ਫ਼ੀਸਦੀ) ਦੀ ਅਦਾਇਗੀ ਕਰਕੇ ਕਿਸਾਨਾਂ ਦਾ ਮਨ ਮੋਹਿਆ-ਡਾ: ਹਰਜੋਤ ਕਮਲ

ਮੋਗਾ 10 ਨਵੰਬਰ (ਜਸ਼ਨ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ  ਕਾਂਗਰਸ ਸਰਕਾਰ ਵੱਲੋਂ 10 ਸਾਲਾਂ ਬਾਅਦ ਝੋਨੇ ਦੇ ਪਹਿਲੇ ਸੀਜ਼ਨ ਦੌਰਾਨ ਜ਼ਿਲੇ ਦੇ ਕਿਸਾਨਾਂ ਨੂੰ 1728.12 ਕਰੋੜ ਰੁਪਏ (94.60 ਫ਼ੀਸਦੀ) ਦੀ ਅਦਾਇਗੀ ਕਰਕੇ ਉਨਾਂ ਦਾ ਮਨ ਜਿੱਤ ਲਿਆ ਹੈ। ‘ਸਾਡਾ ਮੋਗਾ ਡੌਟ ਕੌਮ ’ ਨਿੳੂੁਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਮੰਡੀਆਂ ਵਿੱਚੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਖ੍ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਝੋਨੇ ਦੀ ਖ੍ਰੀਦ ਉਪਰੰਤ ਅਦਾਇਗੀ 48 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਸ ਸੀਜ਼ਨ ਦੌਰਾਨ ਬੀਤੀ ਸ਼ਾਮ ਤੱਕ ਪੁੱਜੇ ਕੁੱਲ 1209792 ਮੀਟਿ੍ਰਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1203025 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ। ਖ੍ਰੀਦ ਕੀਤੇ ਗਏ ਝੋਨੇ ਵਿੱਚੋਂ 1047938 ਮੀਟਿ੍ਰਕ ਟਨ ਝੋਨੇ ਦੀ ਚੁਕਾਈ ਵੀ ਕਰਵਾਈ ਗਈ ਹੈ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਜਸਵੀਰ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖ੍ਰੀਦ ਸਬੰਧੀ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 423333 ਮੀਟਿ੍ਰਕ ਟਨ, ਮਾਰਕਫੈਡ 282092 ਮੀਟਿ੍ਰਕ ਟਨ, ਪਨਸਪ 242774 ਮੀਟਿ੍ਰਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 142226 ਮੀਟਿ੍ਰਕ ਟਨ, ਪੰਜਾਬ ਐਗਰੋ 101843 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 10757 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ।