ਜਸਵਿੰਦਰ ਸਿੰਘ ਬਲਖੰਡੀ ਦੇ ਪੁੱਤਰ ਅਰਸ਼ਜੀਤ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 14 ਨਵੰਬਰ ਮੰਗਲਵਾਰ ਨੂੰ

ਮੋਗਾ, 13 ਨਵੰਬਰ (ਜਸ਼ਨ)- ਮੋਗਾ ਕਾਂਗਰਸ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਬਲਖੰਡੀ ਦੇ ਪੁੱਤਰ ਅਰਸ਼ਜੀਤ ਸਿੰਘ ਖੋਸਾ ਨਮਿੱਤ ਪਾਠ ਦਾ ਭੋਗ , ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 14 ਨਵੰਬਰ ਮੰਗਲਵਾਰ ਨੂੰ ਮੋਗਾ ਜ਼ਿਲੇ ਦੇ ਪਿੰਡ ਬਲਖੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ ਜਿੱਥੇ ਪਰਿਵਾਰਕ ਮੈਂਬਰ ,ਸਨੇਹੀ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਦੀਆਂ ਅਹਿਮ ਸ਼ਖਸੀਅਤਾਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੀਆਂ । ਹਲਕਾ ਧਰਮਕੋਟ ਦੇ ਵਿਧਾਇਕ ਸ: ਸੁਖਜੀਤ ਸਿੰਘ ਕਾਕਾ ਲੋਹਗੜ ,ਇਕਬਾਲ ਸਿੰਘ ਸਮਰਾ ਯੂ ਅੇੱਸ ਏ ,ਜਗਤਾਰ ਸਿੰਘ ਸਮਰਾ ਯੂ ਅੇੱਸ ਏ ,ਸੁਖਮੰਦਰ ਸਿੰਘ ਸਮਰਾ ਯੂ ਅੇੱਸ ਏ , ਸ਼੍ਰੋਮਣੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਅਤੇ ਸੋਹਣਾ ਖੇਲਾ (ਪੀ ਏ ਟੂ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ) ਨੇ ਜਸਵਿੰਦਰ ਸਿੰਘ ਬਲਖੰਡੀ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸੰਗਤਾਂ ਨੂੰ ਪਿੰਡ ਬਲਖੰਡੀ ਪਹੰੁਚ ਕੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਤਾਂ ਕਿ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਅਕਾਲ ਪੁਰਖ ਅੱਗੇ ਖੋਸਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਜੋਈ ਕੀਤੀ ਜਾ ਸਕੇ ।