ਲਿਟਲ ਮਿਲੇਨੀਅਮ ਸਕੂਲ ’ਚ ਮਨਾਇਆ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ

ਮੋਗਾ, 14 ਨਵੰਬਰ (ਜਸ਼ਨ)- -ਮੋਗਾ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਲਿਟਲ ਮਿਲੇਨੀਅਮ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਦੀ ਅਗਵਾਈ ’ਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਵਲੋਂ ਈਸ਼ਵਰ ਦੀ ਬੰਦਗੀ ਦੀ। ਵਿਦਿਆਰਥੀਆਂ ਨੇ ਬਾਲ ਦਿਵਸ ਨਾਲ ਸੰਬੰਧਤ ਚਾਚਾ ਨਹਿਰੂ ਦੇ ਜੀਵਨ ਨਾਲ ਸਬੰਧਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ। ਇਸ ਦੌਰਾਨ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆਂ ਨੂੰ ਚਾਚਾ ਨਹਿਰੂ ਦੇ ਜੀਵਨ ਸਬੰਧੀ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਚਾਚਾ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ, ਇਸ ਕਾਰਨ ਉਨਾਂ ਦਾ ਜਨਮ ਬਾਲ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।