ਕੈਲੋਫੋਰਨੀਆ ਪਬਲਿਕ ਸਕੂਲ ਖੁਖਰਾਣਾ ’ਚ ਮਨਾਇਆ ਕਾਲਾ ਦਿਵਸ

ਮੋਗਾ, 15 ਨਵੰਬਰ (ਪੱਤਰ ਪਰੇਰਕ) : ਸਰਕਾਰਾਂ ਵੱਲੋਂ ਆਏ ਦਿਨ ਨਿੱਜੀ ਸਕੂਲਾਂ ਲਈ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੇ ਮੱਦੇਨਜ਼ਰ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਅੱਜ ਕਾਲਾ ਦਿਵਸ ਮਨਾਇਆ ਗਿਆ। ਸਕੂਲ ਦੇ ਪਿ੍ਰੰਸੀਪਲ ਵੇਦ ਪ੍ਰਕਾਸ਼ ਸ਼ਰਮਾ ਅਤੇ ਸਾਰੇ ਸਮੂਹ ਸਟਾਫ ਮੈਂਬਰਾਂ ਨੇ ਕਾਲੀਆਂ ਪੱਟੀਆਂ ਲਗਾ ਕੇ ਸਰਕਾਰ ਦੀਆਂ ਇਨਾਂ ਗਲਤ ਨੀਤੀਆਂ ਵਿਰੁੱਧ ਰੋਸ ਪ੍ਰਗਟ ਕੀਤੇ। ਉਨਾਂ ਦੱਸਿਆ ਕਿ ਨਿੱਜੀ ਸਕੂਲਾਂ ਲਈ ਨਵੀਆਂ ਹਦਾਇਤਾਂ ਮੁਤਾਬਿਕ ਕਰਮਚਾਰਆਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਦੇ ਹੋਰ ਕਈ ਨਵੇਂ ਕਾਨੂੰਨ ਬਣਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਨੂੰ ਇਹੋ ਜਿਹੀਆਂ ਨੀਤੀਆਂ ਘੜਨ ਦੀ ਬਜਾਏ ਸਕੂਲਾਂ ਦੇ ਪ੍ਰਬੰਧਕਾਂ ਤੇ ਅਧਿਆਪਕਾਂ ਦਾ ਮਨੋਬਲ ਵਧਾਉਣ ਲਈ ਚੰਗੀਆਂ ਤੇ ਠੋਸ ਸਿੱਖਿਆ ਨੀਤੀਆਂ ਪੇਸ਼ ਕਰਨਗੀਆਂ ਚਾਹੀਦੀਆਂ ਹਨ ਤਾਂ ਕਿ ਨਿੱਜੀ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨਾਂ ਕਿਹਾ ਕਿ ਸਰਕਾਰ ਦੀਆਂ ਇਨਾਂ ਬੇਰੁਖੀਆਂ ਨੀਤੀਆਂ ਕਾਰਨ ਹੀ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵੱਲੋਂ 15 ਦਿਨਾਂ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ।