ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਬੇਹਤਰੀ ਲਈ ਚੁੱਕੇ ਜਾ ਰਹੇ ਕਦਮਾਂ ਸਦਕਾ ਲੋਕਾਂ ਵਿਚ ਖੁਸ਼ੀ ਦੀ ਲਹਿਰ-ਜਗਸੀਰ ਸਿੰਘ ਮੰਗੇਵਾਲਾ

ਮੋਗਾ,19 ਨਵੰਬਰ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ਅੱਜ ਮੋਗਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਬੇਹਤਰੀ ਲਈ ਚੁੱਕੇ ਜਾ ਰਹੇ ਕਦਮ ਲਾਮਿਸਾਲ ਨੇ ਅਤੇ ਪੰਜਾਬ ਸਰਕਾਰ ਵੱਲੋਂ ਨਿਤ ਦਿਨ ਲਏ ਜਾ ਰਹੇ ਲੋਕ ਹਿਤੈਸ਼ੀ ਫੈਸਲਿਆਂ ਸਦਕਾ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੰਗੇਵਾਲਾ ਨੇ ਆਖਿਆ ਕਿ  ਆਮ ਲੋਕਾਂ ਨੂੰ ਸਰਕਾਰੀ ਕੰਮਾਂ ਦੌਰਾਨ ਖੱਜਲ ਖੁਆਰੀ ਤੋਂ ਬਚਾਉਣ ਲਈ ਕੈਪਟਨ ਸਰਕਾਰ ਵੱਲੋਂ ਨਿਵੇਕਲੇ ਕਦਮ ਚੁੱਕੇ ਜਾ ਰਹੇ ਨੇ ਜਿਹਨਾਂ ਵਿਚੋਂ ਪਿਛਲੇ ਦਿਨੀਂ ਕਲਾੳੂਡ ਵਿਧੀ ’ਤੇ ਅਧਾਰਿਤ ਨੈਸ਼ਨਲ ਜੈਨੇਰਿਕ ਡਾਕੂਮੈਂਟਸ ਰਜਿਸਟ੍ਰੇਸ਼ਨ ਸਿਸਟਮ (ਐਨ.ਜੀ.ਡੀ.ਆਰ.ਐਸ.) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਸਦਕਾ ਮੋਗਾ ਦੇ ਤਹਿਸੀਲ ਦਫ਼ਤਰਾਂ ਵਿਚ ਆਨਲਾਈਨ ਰਜਿਸਟਰੀਆਂ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਜਗਸੀਰ ਸਿੰਘ ਮੰਗੇਵਾਲਾ ਨੇ ਆਖਿਆ ਕਿ ਇਹ ਸੁਵਿਧਾ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਨਾਗਰਿਕਾਂ ਨੂੰ ਬਿਹਰਤੀਨ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨਾਲ ਲੋਕਾਂ ਦੀਆਂ ਜ਼ਿੰਦਗੀਆਂ ਸੁਖਾਲੀਆਂ ਹੋ ਰਹੀਆਂ ਹਨ। ਮੰਗੇਵਾਲਾ ਨੇ ਕਿਹਾ ਕਿ ਆਮ ਲੋਕਾਂ ਦੇ ਮਸਲਿਆਂ ਪ੍ਰਤੀ ਸੰਵੇਦਨਸ਼ੀਲ ਹੰੁਦਿਆਂ ਮੁੱਖ ਮੰਤਰੀ  ਵੱਲੋਂ ਅਧਿਕਾਰੀਆਂ ਨੂੰ ਕੁਸ਼ਲ, ਪਾਰਦਰਸ਼ੀ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਪ੍ਰਦਾਨ ਕਰਨ ਤੋਂ ਇਲਾਵਾ ਜਨਤਕ ਦਫਤਰਾਂ ਵਿਸ਼ੇਸ਼ ਕਰਕੇ ਜ਼ਿਲਾ, ਤਹਿਸੀਲ ਅਤੇ ਪਿੰਡ ਪੱਧਰ ’ਤੇ ਲੋਕਾਂ ਨੂੰ ਢੁੱਕਵੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਆਖਿਆ ਕਿ ਆਨ ਲਾਈਨ ਰਜਿਸਟਰੀਆਂ ਨਾਲ ਜਿੱਥੇ ਪਾਰਦਰਸ਼ਤਾ ਆਵੇਗੀ ਉੱਥੇ ਕਿਸਾਨਾਂ ਲਈ ਖੇਤੀ ਮਾਮਲਿਆਂ ਦੌਰਾਨ ਸਮੇਂ ਦੀ ਬੱਚਤ ਹੋਵੇਗੀ।