ਲਿਟਲ ਮਿਲੇਨੀਅਮ ਸਕੂਲ ’ਚ ਬੱਚਿਆਂ ਦੇ ਕਰਵਾਏ ਖੇਡ ਮੁਕਾਬਲੇ

ਮੋਗਾ, 20 ਨਵੰਬਰ (ਜਸ਼ਨ)-ਸਥਾਨਕ ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਛੋਟੇ ਬੱਚਿਆਂ ਦਰਮਿਆਨ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਵਧ-ਚੜ ਕੇ ਹਿੱਸਾ ਲਿਆ। ਇਸ ਮੌਕੇ ਬੱਚਿਆਂ ਵਿਚਾਲੇ ਸਪੂਨ ਰੇਸ, ਲੈਮਨ ਰੇਸ, ਚੇਅਰ ਰੇਸ ਤੋਂ ਇਲਾਵਾ ਦੌੜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆਂ ਨੂੰ ਜੀਵਨ ਵਿਚ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਵੱਖਰਾ ਅੰਗ ਹੈ, ਜਿਸਨੂੰ ਖੇਡਣ ਨਾਲ ਸਾਡਾ ਸ਼ਰੀਰ ਤੰਦਰੁਸਤ ਰਹਿੰਦਾ ਹੈ। ਉਹਨਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡ ਮੁਕਾਬਲਿਆਂ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ।